Advertisement
ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਦੇ ਪ੍ਰਾਹੁਣਚਾਰੀ ਖੇਤਰ ਵਿੱਚ ਐੱਸ ਐੱਸ ਬੀ ਗਰੁੱਪ ਅਤੇ ਮਹਿੰਦਰਾ ਗਰੁੱਪ ਵੱਲੋਂ 460 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਨਿਵੇਸ਼ ਨਾਲ ਪੰਜਾਬ ਵਿੱਚ ਰੁਜ਼ਗਾਰ ਦੇ ਲਗਪਗ 700 ਦੇ ਕਰੀਬ ਮੌਕੇ ਪੈਦਾ ਹੋਣਗੇ। ਇਸ ਦੌਰਾਨ ਪੰਜਾਬ ਵਿੱਚ ਪ੍ਰੀਮੀਅਮ ਰਿਜ਼ੋਰਟ ਲਈ 300 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਨੇੜੇ ਹੋਟਲ ਲਈ 110 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ। ਅੰਮ੍ਰਿਤਸਰ ਦੀ ਵਾਹਗਾ ਰੋਡ ਸਥਿਤ ਪਿੰਡ ਖਾਸਾ ਵਿਖੇ 50 ਕਰੋੜ ਦੀ ਲਾਗਤ ਨਾਲ ਕਨਵੈਨਸ਼ਨ ਸੈਂਟਰ ਤਿਆਰ ਕੀਤਾ ਜਾਵੇਗਾ।
Advertisement
Advertisement
×

