ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਐੱਸ ਐੱਸ ਪੀ ਨੇ ਵੜਿੰਗ ਮਾਮਲੇ ਦੀ ਰਿਪੋਰਟ ਸੌਂਪੀ

ਐੱਸ ਸੀ ਕਮਿਸ਼ਨ ਵੱਲੋਂ ਕਾਂਗਰਸ ਆਗੂ ਦੀ ਗ੍ਰਿਫ਼ਤਾਰੀ ਬਾਰੇ ਰਿਪੋਰਟ ਤਲਬ
ਅਮਰਿੰਦਰ ਸਿੰਘ ਰਾਜਾ ਵੜਿੰਗ
Advertisement

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਤਰਨ ਤਾਰਨ ਦੇ ਚੋਣ ਪ੍ਰਚਾਰ ਦੌਰਾਨ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੇ ਮਰਹੂਮ ਕੇਂਦਰੀ ਮੰਤਰੀ ਬੂਟਾ ਸਿੰਘ ਖ਼ਿਲਾਫ਼ ਇਤਰਾਜ਼ਯੋਗ ਸ਼ਬਦ ਵਰਤੇ ਸਲ ਜਿਸ ਕਾਰਨ ਕਮਿਸ਼ਨ ਨੇ ਸ੍ਰੀ ਵੜਿੰਗ ਨੂੰ ਤਲਬ ਕੀਤਾ ਸੀ।

Advertisement

ਪ੍ਰਤਾਪ ਸਿੰਘ ਬਾਜਵਾ

ਜ਼ਿਲ੍ਹਾ ਪੁਲੀਸ ਕਪਤਾਨ ਕਪੂਰਥਲਾ ਨੇ ਇਸ ਮਾਮਲੇ ’ਚ ਆਪਣੀ ਰਿਪੋਰਟ ਐੱਸ ਸੀ ਕਮਿਸ਼ਨ ਨੂੰ ਸੌਂਪ ਦਿੱਤੀ ਹੈ। ਐੱਸ ਐੱਸ ਪੀ ਕਪੂਰਥਲਾ ਦੀ ਥਾਂ ਅੱਜ ਕਮਿਸ਼ਨ ਕੋਲ ਪੇਸ਼ ਹੋਏ ਡੀ ਐੱਸ ਪੀ ਹਰਗੁਰਦੇਵ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਸਰਬਜੋਤ ਸਿੰਘ ਦੇ ਬਿਆਨ ਦਰਜ ਕਰ ਲਏ ਗਏ ਹਨ ਅਤੇ ਉਨ੍ਹਾਂ ਦਾ ਜਾਤੀ ਸਰਟੀਫਿਕੇਟ ਵੀ ਲੈ ਲਿਆ ਹੈ।

ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਸਬੰਧੀ ਅਗਲੇਰੀ ਕਾਰਵਾਈ ਬਾਰੇ 19 ਨਵੰਬਰ ਨੂੰ ਪੁਲੀਸ ਤੋਂ ਮੁੜ ਰਿਪੋਰਟ ਮੰਗੀ ਹੈ। ਪੁਲੀਸ ਨੂੰ ਹਫ਼ਤਾਵਾਰੀ ਰਿਪੋਰਟ ਦੇਣ ਦੇ ਨਿਰਦੇਸ਼ ਵੀ ਦਿੱਤੇ ਹਨ।

ਬਾਜਵਾ 19 ਨਵੰਬਰ ਨੂੰ ਮੁੜ ਤਲਬ

ਤਰਨ ਤਾਰਨ ਦੀ ਉਪ ਚੋਣ ਲਈ ਪ੍ਰਚਾਰ ਦੌਰਾਨ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਅਤੇ ਗੁਰੂ ਤੇਗ਼ ਬਹਾਦਰ ਜੀ ਦੀ ਤਸਵੀਰ ਦੀ ਬੇਹੁਰਮਤੀ ਮਾਮਲੇ ਵਿੱਚ ਅੱਜ ਕਮਿਸ਼ਨ ਕੋਲ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਥਾਂ ਪੰਜਾਬ ਤੇ ਵਕੀਲ ਅਰਵਿੰਦ ਸਿੰਘ ਸਚਦੇਵਾ ਪੇਸ਼ ਹੋਏ ਅਤੇ ਉਨ੍ਹਾਂ ਤਰਨ ਤਾਰਨ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਅਗਲੀ ਤਰੀਕ ਦੀ ਮੰਗ ਰੱਖੀ। ਕਮਿਸ਼ਨ ਦੇ ਚੇਅਰਮੈਨ ਨੇ 19 ਨਵੰਬਰ ਨੂੰ ਪ੍ਰਤਾਪ ਸਿੰਘ ਬਾਜਵਾ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਦੀ ਹਦਾਇਤ ਕੀਤੀ ਹੈ।

 

Advertisement
Show comments