ਫ਼ਤਹਿਗੜ੍ਹ ਸਾਹਿਬ: ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਟੈਕ ਮਹਿੰਦਰਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਬੱਚਤ ਭਵਨ ਵਿੱਚ ਦੋ ਰੋਜ਼ਾ ਮੁੱਢਲੀ ਸਹਾਇਤਾ ਲਈ ਵਰਕਸ਼ਾਪ ਲਾਈ ਗਈ। ਇਸ ਦੇ ਪਹਿਲੇ ਦਿਨ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਜ਼ਿਲ੍ਹਾ ਸਿੱਖਿਆ ਸਿਖਲਾਈ ਸੰਸਥਾ (ਡਾਈਟ) ਦੇ ਕਰੀਬ 150 ਵਿਦਿਆਰਥੀਆਂ ਨੇ ਭਾਗ ਲੈ ਕੇ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਨੀਤਾ ਦਰਸ਼ੀ ਨੇ ਵਰਕਸ਼ਾਪ ਦੀ ਪ੍ਰਧਾਨਗੀ ਕਰਨ ਮੌਕੇ ਬੱਚਿਆਂ ਨੂੰ ਕਿਹਾ ਕਿ ਹਰ ਇੱਕ ਬੱਚੇ ਨੂੰ ਮੁੱਢਲੀ ਸਹਾਇਤਾ ਬਾਰੇ ਜਾਣਕਾਰੀ ਹੋਣੀ ਲਾਜ਼ਮੀ ਹੈ। ਇਸ ਮੌਕੇ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਅਫ਼ਸਰ ਰੁਪਿੰਦਰ ਕੌਰ, ਟੈਕ ਮਹਿੰਦਰਾ ਫਾਊਂਡੇਸ਼ਨ ਤੋਂ ਏਜਾਜ ਨਾਰੂ, ਨੀਤਿਸ਼ ਕੁਮਾਰ ਹਾਜ਼ਰ ਸਨ। -ਨਿੱਜੀ ਪੱਤਰ ਪ੍ਰੇਰਕ