DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸੂਬਾ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਨੇ ਦਿੱਤੇ ਅਸਤੀਫ਼ੇ

ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ , ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ । ਅਸਤੀਫ਼ੇ ਦੇਣ ਵਾਲਿਆਂ ਵਿੱਚ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਮਨਦੀਪ ਕੌਰ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਲਾਧੀਆਂ, ਸੂਬਾ ਮੀਤ...

  • fb
  • twitter
  • whatsapp
  • whatsapp
featured-img featured-img
ਭਾਰਤੀ ਕਿਸਾਨ ਯੂਨੀਅਨ ਖੋਸਾ ਤੋਂ ਅਸਤੀਫ਼ੇ ਦੇਣ ਵਾਲੇ ਆਗੂ।ਫੋਟੋ: ਸੁਦੇਸ਼
Advertisement

ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਪੰਜਾਬ , ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ । ਅਸਤੀਫ਼ੇ ਦੇਣ ਵਾਲਿਆਂ ਵਿੱਚ ਇਸਤਰੀ ਵਿੰਗ ਪੰਜਾਬ ਦੀ ਪ੍ਰਧਾਨ ਰਮਨਦੀਪ ਕੌਰ, ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਲਾਧੀਆਂ, ਸੂਬਾ ਮੀਤ ਪ੍ਰਧਾਨ ਜਸਵੀਰ ਸਿੰਘ ਝਾਮਕਾ, ਸੂਬਾ ਪ੍ਰੈੱਸ ਸਕੱਤਰ ਮੰਗਲ ਸਿੰਘ ਸੰਧੂ, ਸੂਬਾ ਮੀਤ ਪ੍ਰਧਾਨ ਗੁਰਦਰਸ਼ਨ ਸਿੰਘ, ਕੁਲਦੀਪ ਸਿੰਘ ਨੇਤਾ ਜ਼ਿਲ੍ਹਾ ਪ੍ਰਧਾਨ ਸ਼੍ਰੀ ਮੁਕਤਸਰ ਸਾਹਿਬ, ਬਲਜਿੰਦਰ ਸਿੰਘ ਖ਼ਾਲਸਾ ਮੁੱਖ ਬੁਲਾਰਾ ਮੋਗਾ, ਅਰਸ਼ ਸੋਢੀ ਬਲਾਕ ਪ੍ਰਧਾਨ ਮਲੋਟ ਸ਼ਾਮਲ ਹਨ।

ਇਸ ਤੋਂ ਇਲਾਵਾ ਨਾਨਕ ਸਿੰਘ ਬਲਾਕ ਪ੍ਰਧਾਨ ਗਿੱਦੜਬਾਹਾ, ਬਲਦੇਵ ਸਿੰਘ ਸ਼ਾਮਖੇੜਾ ਜ਼ਿਲ੍ਹਾ ਜਰਨਲ ਸਕੱਤਰ, ਰਾਜਵੀਰ ਸਿੰਘ ਸੂਬਾ ਮੀਤ ਪ੍ਰਧਾਨ, ਜਸਪਾਲ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਲੁਧਿਆਣਾ, ਸੁਖਵਿੰਦਰ ਸਿੰਘ, ਨਛੱਤਰ ਸਿੰਘ ਸਰਪੰਚ ਭੱਠਲ ਖੂਹਾਂ ਲੁਧਿਆਣਾ ਆਦਿ ਤੋਂ ਇਲਾਵਾ ਕੁਝ ਬਲਾਕ ਅਤੇ ਇਕਾਈ ਪੱਧਰੀ ਵਰਕਰਾਂ ਨੇ ਵੀ ਅਸਤੀਫ਼ੇ ਦਿੱਤੇ ਹਨ।

Advertisement

ਉਕਤ ਆਗੂਆਂ ਦਾ ਕਹਿਣਾ ਹੈ ਕਿ ਬਹੁਤ ਜਲਦ ਉਹ ਦੁਬਾਰਾ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਤੈਅ ਕਰਨਗੇ।

Advertisement

Advertisement
×