ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਵਿੱਚ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਕਾਰਨ ਹਰ ਖੇਤਰ ਵਿੱਚ ਮਹਿੰਗਾਈ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਮੋਦੀ ਸਰਕਾਰ ਵਧ ਰਹੀਆਂ ਕੀਮਤਾਂ ਨੂੰ ਕਾਬੂ ’ਚ ਰੱਖਣਾ ਜ਼ਰੂਰੀ ਨਹੀਂ ਸਮਝਦੀ ਤਾਂ ਸੂਬਾ ਸਰਕਾਰ ਨੂੰ ਆਪਣੇ ਪੱਧਰ ’ਤੇ ਲੋੜੀਂਦੇ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਮੰਗ ਕੀਤੀ ਕਿ ਜੇ ਕੇਂਦਰ ਸਰਕਾਰ ਇਸ ਸਬੰਧੀ ਕੁੱਝ ਨਹੀਂ ਕਰ ਰਹੀ ਤਾਂ ਸੂਬਾ ਸਰਕਾਰ ਆਪਣੇ ਹਿੱਸੇ ਦਾ ਟੈਕਸ ਘਟਾ ਦੇਵੇ। -ਟਨਸ