ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਚੰਡੀਗੜ੍ਹ/ਸੰਗਰੂਰ, 31 ਅਕਤੂਬਰ
ਪੈਨਸ਼ਨਰਜ਼ ਜੁਆਇੰਟ ਫਰੰਟ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਸੰਘਰਸ਼ ਉਲੀਕਦਿਆਂ ਪੰਜ ਜ਼ੋਨਾਂ ਵਿੱਚ ਰੈਲੀਆਂ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਪ੍ਰੋਗਰਾਮ ਤਹਿਤ 16 ਨਵੰਬਰ ਨੂੰ ਵੱਖ-ਵੱਖ ਥਾਈਂ ਰੈਲੀਆਂ ਕਰ ਕੇ 29 ਨਵੰਬਰ ਨੂੰ ਮੁਹਾਲੀ ਵਿੱਚ ਮਹਾ-ਰੈਲੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਰਾਜ ਕੁਮਾਰ ਅਰੋੜਾ ਨੇ ਦੱਸਿਆ ਕਿ ਪੈਨਸ਼ਨਰ ਭਵਨ ਲੁਧਿਆਣਾ ਵਿੱਚ ਅੱਜ ਠਾਕੁਰ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰਾਂ ਅਤੇ ਮੈਂਬਰਾਂ ਦੀ ਮੀਟਿੰਗ ਹੋਈ। ਇਸ ਦੌਰਾਨ ਲਟਕਦੀਆਂ ਮੰਗਾਂ ਦੀ ਪ੍ਰਾਪਤੀ ਲਈ ਰੈਲੀਆਂ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸ ਤਹਿਤ ਪਟਿਆਲਾ ਜ਼ੋਨ ਦੀ ਰੈਲੀ ਮੁੱਖ ਮੰਤਰੀ ਦੇ ਹਲਕਾ ਧੂਰੀ ਵਿੱਚ ਹੋਵੇਗੀ।