DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨੰਬਰਦਾਰਾਂ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਰੈਲੀ

ਮਾਣ ਭੱਤਾ 5 ਹਜ਼ਾਰ ਰੁਪਏ, ਨੰਬਰਦਾਰੀ ਜੱਦੀ ਪੁਸ਼ਤੀ, ਬੱਸ ਕਿਰਾਇਆ ਅਤੇ ਟੌਲ ਮੁਆਫ਼ ਕਰਨ ਦੀ ਮੰਗ

  • fb
  • twitter
  • whatsapp
  • whatsapp
featured-img featured-img
ਸੰਗਰੂਰ ਵਿੱਚ ਮੁੱਖ ਮੰਤਰੀ ਦੀ ਕੋਠੀ ਨੇੜੇ ਨਾਅਰੇਬਾਜ਼ੀ ਕਰਦੇ ਹੋਏ ਨੰਬਰਦਾਰ।
Advertisement

ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਸੂਬੇ ਭਰ ਤੋਂ ਪੁੱਜੇ ਹਜ਼ਾਰਾਂ ਨੰਬਰਦਾਰਾਂ ਨੇ ਪੰਜਾਬ ਨੰਬਰਦਾਰ ਯੂਨੀਅਨ ਦੀ ਅਗਵਾਈ ਹੇਠ ਰੋਸ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਦਿਆਂ ਚੋਣਾਂ ਸਮੇਂ ਨੰਬਰਦਾਰਾਂ ਦਾ ਮਾਣ ਭੱਤਾ ਦੁੱਗਣਾ ਕਰਨ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰਨ ਦੀ ਦਿੱਤੀ ਗਾਰੰਟੀ ਅਤੇ ਹੋਰ ਮੰਗਾਂ ਮੰਨੇ ਜਾਣ ਦਾ ਵਾਅਦਾ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ।

ਅੱਜ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਨੰਬਰਦਾਰ ਮੁੱਖ ਮੰਤਰੀ ਦੀ ਕੋਠੀ ਨੇੜੇ ਚੰਡੀਗੜ੍ਹ-ਬਠਿੰਡਾ ਕੌਮੀ ਹਾਈਵੇਅ ਦੇ ਪਟਿਆਲਾ-ਸੰਗਰੂਰ ਬਾਈਪਾਸ ਦੇ ਓਵਰਬ੍ਰਿਜ਼ ਥੱਂਲੇ ਇਕੱਠੇ ਹੋਏ, ਜਿੱਥੇ ਰੋਸ ਰੈਲੀ ਕੀਤੀ ਗਈ। ਰੈਲੀ ਉਪਰੰਤ ਨੰਬਰਦਾਰ ਰੋਸ ਮਾਰਚ ਕਰਦਿਆਂ ਮੁੱਖ ਮੰਤਰੀ ਦੀ ਰਿਹਾਇਸ਼ੀ ਕਲੋਨੀ ਦੇ ਮੁੱਖ ਗੇਟ ’ਤੇ ਪੁੱਜੇ, ਜਿੱਥੇ ਪੁਲੀਸ ਨੇ ਨਾਕੇਬੰਦੀ ਕਰ ਕੇ ਉਨ੍ਹਾਂ ਨੂੰ ਰੋਕ ਲਿਆ।

Advertisement

ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਸੂਬਾ ਕਾਰਜਕਾਰੀ ਪ੍ਰਧਾਨ ਗੁਰਦਰਸ਼ਨ ਸਿੰਘ ਗਲੌਲੀ ਅਤੇ ਸੂਬਾ ਸਕੱਤਰ ਜਨਰਲ ਰਸ਼ਪਾਲ ਸਿੰਘ ਰਾਮਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਸਮੇਂ ਯੂਨੀਅਨ ਆਗੂਆਂ ਨਾਲ ਮੀਟਿੰਗ ਕਰ ਕੇ ਵਾਅਦਾ ਕੀਤਾ ਸੀ ਕਿ ‘ਆਪ’ ਸਰਕਾਰ ਬਣਨ ’ਤੇ ਨੰਬਰਦਾਰਾਂ ਦਾ ਮਾਣ ਭੱਤਾ 1500 ਰੁਪਏ ਤੋਂ 3000 ਰੁਪਏ ਕੀਤਾ ਜਾਵੇਗਾ ਅਤੇ ਨੰਬਰਦਾਰੀ ਜੱਦੀ ਪੁਸ਼ਤੀ ਕਰ ਦਿੱਤੀ ਜਾਵੇਗੀ ਪਰ ‘ਆਪ’ ਸਰਕਾਰ ਦੇ ਕਰੀਬ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਇੱਕ ਮੰਗ ਵੀ ਨਹੀਂ ਮੰਨੀ ਗਈ। ਉਲਟਾ ਨੰਬਰਦਾਰਾਂ ’ਤੇ ਔਨਲਾਈਨ ਗਵਾਹੀਆਂ ਦਾ ਵਾਧੂ ਬੋਝ ਪਾ ਦਿੱਤਾ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਮਾਣ ਭੱਤਾ ਪੰਜ ਹਜ਼ਾਰ ਰੁਪਏ ਕੀਤਾ ਜਾਵੇ, ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਪੰਜਾਬ ਸਰਕਾਰ ਦੀਆਂ ਬੱਸਾਂ ਵਿੱਚ ਕਿਰਾਇਆ ਮੁਆਫ਼ ਕੀਤਾ ਜਾਵੇ ਅਤੇ ਟੌਲ ਨਾ ਕੱਟਿਆ ਜਾਵੇ। ਇਸ ਮੌਕੇ ਯੂਨੀਅਨ ਦੇ ਸੀਨੀਅਰ ਮੀਤ ਪ੍ਰਧਾਨ ਜਸਵੰਤ ਸਿੰਘ ਰੰਧਾਵਾ, ਹਰਕੰਵਲ ਸਿੰਘ, ਹਰਪਾਲ ਸਿੰਘ ਪੰਨੂ, ਭਗਵਾਨ ਸਿੰਘ ਮਾਣਕੀ, ਹੁਸ਼ਿਆਰ ਸਿੰਘ ਝੰਡੇਰ, ਦਰਸ਼ਨ ਸਿੰਘ ਬਠਿੰਡਾ ਸੂਬਾ ਖਜ਼ਾਨਚੀ, ਕਰਮਜੀਤ ਸਿੰਘ ਨਮੋਲ ਪ੍ਰਧਾਨ ਸੰਗਰੂਰ, ਪਿਆਰਾ ਸਿੰਘ ਪ੍ਰਧਾਨ ਲੁਧਿਆਣਾ, ਵਰਿੰਦਰ ਸਿੰਘ ਪ੍ਰਧਾਨ ਰੋਪੜ, ਹਰਵੰਤ ਸਿੰਘ ਪ੍ਰਧਾਨ ਸ਼ਹੀਦ ਭਗਤ ਸਿੰਘ ਨਗਰ, ਅੰਮ੍ਰਿਤਪਾਲ ਸਿੰਘ ਪ੍ਰਧਾਨ ਮਾਨਸਾ, ਜਗਤਾਰ ਸਿੰਘ ਪ੍ਰਧਾਨ ਫਰੀਦਕੋਟ, ਅਮਰਜੀਤ ਸਿੰਘ ਪ੍ਰਧਾਨ ਮਾਲੇਰਕੋਟਲਾ, ਯਾਦਵਿੰਦਰ ਸਿੰਘ ਪ੍ਰਧਾਨ ਪਟਿਆਲਾ, ਦਲਬਾਰਾ ਸਿੰਘ ਕਾਂਝਲਾ, ਸੁਖਪਾਲ ਸਿੰਘ ਮੰਗਵਾਲ, ਸੁਖਮਿੰਦਰ ਸਿੰਘ ਖੇੜੀ, ਜਾਗਰ ਸਿੰਘ, ਮਨਜੀਤ ਸਿੰਘ, ਅਮਨਦੀਪ ਸਿੰਘ, ਪਰਮਜੀਤ ਸਿੰਘ, ਕੇਸਰ ਸਿੰਘ, ਗੁਰਵਿੰਦਰ ਸਿੰਘ ਕਲੌਦੀ, ਭਰਭੂਰ ਸਿੰਘ ਦਿੜ੍ਹਬਾ, ਪ੍ਰੀਤਮ ਸਿੰਘ ਸੈਣੀ ਅਤੇ ਕ੍ਰਿਸ਼ਨ ਸਿੰਘ ਹਾਜ਼ਰ ਸਨ।

Advertisement

ਜ਼ਿਲ੍ਹਾ ਪ੍ਰਸ਼ਾਸਨ ਨੇ ਯੂਨੀਅਨ ਦੀ ਮੁੱਖ ਮੰਤਰੀ ਪੰਜਾਬ ਨਾਲ 7 ਅਕਤੂਬਰ ਨੂੰ ਧੂਰੀ ਵਿੱਚ ਜਾਂ 8 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਮੀਟਿੰਗ ਕਰਾਉਣ ਦਾ ਭਰੋਸਾ ਦਿਵਾਇਆ, ਜਿਸ ਮਗਰੋਂ ਪ੍ਰਦਰਸ਼ਨ ਖ਼ਤਮ ਹੋਇਆ। ਯੂਨੀਅਨ ਨੇ ਕਿਹਾ ਕਿ ਜੇ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

Advertisement
×