DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦੀਨਾਨਗਰ ਵਿੱਚ ਸੂਬਾ ਪੱਧਰੀ ਸੈਣੀ ਸੰਮੇਲਨ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ

  • fb
  • twitter
  • whatsapp
  • whatsapp
featured-img featured-img
ਮੁੱਖ ਮਹਿਮਾਨ ਨਾਇਬ ਸਿੰਘ ਸੈਣੀ ਦਾ ਸਨਮਾਨ ਕਰਦੇ ਪ੍ਰਬੰਧਕ।
Advertisement

ਕੇ ਪੀ ਸਿੰਘ

ਇੱਥੇ ਸੈਣੀ ਸਮਾਜ ਸਭਾ ਦੀਨਾਨਗਰ ਵੱਲੋਂ ਰਾਜ ਪੱਧਰੀ ਸੰਮੇਲਨ ਕਰਵਾਇਆ ਗਿਆ ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਮੌਕੇ ਸ਼ਹੀਦ ਦੇ ਪਰਿਵਾਰਾਂ, ਸੈਣੀ ਸਮਾਜ ਦੇ ਹੋਣਹਾਰ ਵਿਦਿਆਰਥੀਆਂ ਅਤੇ ਕਈ ਅਹਿਮ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਦੌਰਾਨ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਹ ਇੱਥੇ ਕਿਸੇ ਸਿਆਸੀ ਅਹੁਦੇ ਵਜੋਂ ਨਹੀਂ, ਸਗੋਂ ਸਮਾਜ ਦੇ ਇੱਕ ਮੈਂਬਰ ਵਜੋਂ ਆਏ ਹਨ।

Advertisement

ਉਨ੍ਹਾਂ ਪੰਜਾਬ ਦੀ ਗੁਰੂਆਂ ਵਾਲੀ ਪਵਿੱਤਰ ਧਰਤੀ ਨੂੰ ਨਮਨ ਕਰਦਿਆਂ ਖ਼ਾਸ ਤੌਰ ’ਤੇ ਡੇਰਾ ਬਾਬਾ ਨਾਨਕ ਦੇ ਅਧਿਆਤਮਕ ਮਹੱਤਵ ਦਾ ਜ਼ਿਕਰ ਕੀਤਾ ਅਤੇ ਸਰਹੱਦੀ ਖੇਤਰ ਦੇ ਲੋਕਾਂ ਦੇ ਹੌਸਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਧੀਆਂ ਨੂੰ ਉੱਚ ਸਿੱਖਿਆ ਦਿਵਾਉਣ ਦੀ ਅਪੀਲ ਕੀਤੀ। ਸੈਣੀ ਸਮਾਜ ਸਭਾ ਦੇ ਪ੍ਰਧਾਨ ਜਗਦੀਸ਼ ਰਾਜ ਸੈਣੀ ਨੇ ਸਮਾਜ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ।

Advertisement

ਉਨ੍ਹਾਂ ਕਿਹਾ ਕਿ ਸੈਣੀ ਭਾਈਚਾਰੇ ਨੂੰ ਸਿਆਸੀ ਪ੍ਰਬੰਧ ਵਿੱਚ ਨੁਮਾਇੰਦਗੀ ਮਿਲਣੀ ਚਾਹੀਦੀ ਹੈ ਅਤੇ ਇਸ ਲਈ ਸਮੂਹਿਕ ਯਤਨ ਜ਼ਰੂਰੀ ਹਨ। ਉਨ੍ਹਾਂ ਲੋਕ ਸਭਾ ਹਲਕੇ ਦੀ ਹੱਦਬੰਦੀ ਵਰਗੇ ਮੁੱਦਿਆਂ ’ਤੇ ਵੀ ਸਮਾਜ ਨੂੰ ਸੁਚੇਤ ਰਹਿਣ ਦਾ ਸੱਦਾ ਦਿੱਤਾ। ਭਾਜਪਾ ਆਗੂ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਨਾਇਬ ਸੈਣੀ ਨੂੰ ਸਮਾਜ ਦਾ ‘ਹੀਰਾ’ ਦੱਸਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਸੈਣੀ ਸਮਾਜ ਦੇ ਕੌਮੀ ਪ੍ਰਧਾਨ ਦਿਲਬਾਗ ਸਿੰਘ ਸੈਣੀ, ਸੂਬਾ ਪ੍ਰਧਾਨ ਲਵਲੀਨ ਸਿੰਘ ਸੈਣੀ, ਸੀਨੀਅਰ ਮੀਤ ਪ੍ਰਧਾਨ ਰਘੁਵੀਰ ਸਿੰਘ ਸੈਣੀ, ਮੀਤ ਪ੍ਰਧਾਨ ਸਤਪਾਲ ਸੈਣੀ, ਖਜ਼ਾਨਚੀ ਸੰਜੀਵ ਸੈਣੀ, ਜਨਰਲ ਸਕੱਤਰ ਪਰਮਿੰਦਰ ਸਿੰਘ ਸੈਣੀ ਅਤੇ ਐਡਵੋਕੇਟ ਦਿਲਬਾਗ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਅਹੁਦੇਦਾਰ ਹਾਜ਼ਰ ਸਨ।

Advertisement
×