DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਰਤੀ ਕਿਸਾਨ ਯੂਨੀਅਨ ਤੇ ਡੀਟੀਐੱਫ ਦਾ ਸੂਬਾਈ ਪ੍ਰਦਰਸ਼ਨ ਮੁਲਤਵੀ

ਐੱਸ ਐੱਸ ਪੀ ਦੇ ਭਰੋਸੇ ਮਗਰੋਂ ਜਥੇਬੰਦੀਆਂ ਨੇ ਲਿਆ ਫੈਸਲਾ; ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਖਾਈ ’ਤੇ ਜਾਨਲੇਵਾ ਹਮਲੇ ਦਾ ਮਾਮਲਾ

  • fb
  • twitter
  • whatsapp
  • whatsapp
Advertisement
ਮਾਸਟਰ ਨਿਰਭੈ ਸਿੰਘ ਖਾਈ ਉੱਪਰ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੁਲੀਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਕਿਰਤੀ ਕਿਸਾਨ ਯੂਨੀਅਨ ਅਤੇ ‘ਡੀ ਟੀ ਐੱਫ਼’ ਵੱਲੋਂ 25 ਸਤੰਬਰ ਨੂੰ ਐੱਸ ਐੱਸ ਪੀ ਦਫ਼ਤਰ ਦੇ ਬਾਹਰ ਕੀਤਾ ਜਾਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੋਵਾਂ ਜਥੇਬੰਦੀਆਂ ਨੇ ਮੁਲਤਵੀ ਕਰ ਦਿੱਤਾ ਹੈ। ਜਥੇਬੰਦੀਆਂ ਦੇ ਸੂਬਾਈ ਵਫ਼ਦ ਨੇ ਅੱਜ ਐੱਸ ਐੱਸ ਪੀ ਨਾਲ ਮੀਟਿੰਗ ਕਰਨ ਮਗਰੋਂ ਰੋਸ ਪ੍ਰਦਰਸ਼ਨ ਨੂੰ ਮੁਲਤਵੀ ਕੀਤਾ ਹੈ।

ਐੱਸ ਐੱਸ ਪੀ ਸਰਤਾਜ ਸਿੰਘ ਚਾਹਲ ਨਾਲ ਹੋਈ ਮੀਟਿੰਗ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਸੂਬਾ ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ, ਭੁਪਿੰਦਰ ਸਿੰਘ ਲੌਂਗੋਵਾਲ, ‘ਡੀ ਟੀ ਐੱਫ’ ਦੇ ਸੂਬਾ ਆਗੂ ਮੇਘਰਾਜ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਨੇ ਦੱਸਿਆ ਕਿ ਅੱਜ ਕਰੀਬ ਡੇਢ ਘੰਟਾ ਐੱਸ ਐੱਸ ਪੀ ਨਾਲ ਮੀਟਿੰਗ ਸੁਖਾਵੇਂ ਮਾਹੌਲ ਵਿੱਚ ਹੋਈ, ਜਿਸ ਵਿੱਚ ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਾਸਟਰ ਨਿਰਭੈ ਸਿੰਘ ਖਾਈ ’ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ ਵਿੱਚ ਪੁਲੀਸ ਵਲੋਂਂ ਵਰਤੀ ਗਈ ਢਿੱਲ ਬਾਰੇ ਚਰਚਾ ਹੋਈ। ਆਗੂਆਂ ਨੇ ਦੱਸਿਆ ਕਿ ਲੰਘੀ 25 ਅਪਰੈਲ ਨੂੰ ਨਿਰਭੈ ਸਿੰਘ ਖਾਈ ’ਤੇ ਜਾਨਲੇਵਾ ਹਮਲਾ ਕਰ ਕੇ ਹਮਲਾਵਰਾਂ ਨੇ ਉਸ ਦੀਆਂ ਲੱਤਾਂ ਅਤੇ ਇੱਕ ਬਾਂਹ ਤੋੜ ਦਿੱਤੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸਿਆਸੀ ਦਖਲਅੰਦਾਜ਼ੀ ਕਾਰਨ ਪੁਲੀਸ ਵਲੋਂ ਕੇਸ ਵਿੱਚ ਢਿੱਲ ਵਰਤੀ ਜਾ ਰਹੀ ਹੈ।

Advertisement

ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਐੱਸ ਐੱਸ ਪੀ ਵਲੋਂ ਭਰੋਸਾ ਦਿੱਤਾ ਗਿਆ ਕਿ ਜਲਦ ਹੀ ਰਹਿੰਦੀਆਂ ਕਮੀਆਂ ਪੂਰੀਆਂ ਕਰ ਕੇ ਮਾਮਲੇ ਵਿੱਚ ਨਿਰਭੈ ਸਿੰਘ ਖਾਈ ਨੂੰ ਪੂਰਾ ਇਨਸਾਫ਼ ਦਿਵਾਇਆ ਜਾਵੇਗਾ। ਐੱਸ ਐੱਸ ਪੀ ਸੰਗਰੂਰ ਵਲੋਂ ਦਿੱਤੇ ਭਰੋਸੇ ਤੋਂ ਬਾਅਦ ਦੋਵਾਂ ਜਥੇਬੰਦੀਆਂ ਵੱਲੋਂ ਆਪਸੀ ਸਲਾਹ ਮਸ਼ਵਰਾ ਕਰ ਕੇ 25 ਸਤੰਬਰ ਨੂੰ ਹੋਣ ਵਾਲਾ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਆਗੂਆਂ ਨੇ ਕਿਹਾ ਕਿ ਜੇ ਮਾਮਲੇ ਵਿੱਚ ਹੁਣ ਵੀ ਕਾਰਵਾਈ ਨਾ ਹੋਈ ਤਾਂ ਜਥੇਬੰਦੀਆਂ ਸੰਘਰਸ਼ ਤੋਂ ਪਿੱਛੇ ਨਹੀਂ ਹਟਣਗੀਆਂ।

Advertisement
×