ਗੁਰਿੰਦਰ ਸਿੰਘ
ਲੁਧਿਆਣਾ, 4 ਅਕਤੂਬਰ
ਵਿਜੀਲੈਂਸ ਬਿਊਰੋ ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਾਬਕਾ ਓਐੱਸਡੀ ਕੈਪਟਨ ਸੰਦੀਪ ਸੰਧੂ ਨੂੰ ਕਥਿਤ ਸਿਧਵਾਂ ਬੇਟ ਸਟਰੀਟ ਲਾਈਟ ਘੁਟਾਲਾ ਮਾਮਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤਾ ਹੈ। ਵਿਜੀਲੈਂਸ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਬੀਡੀਪੀਓ ਸਿੱਧਵਾਂ ਬੇਟ ਸਤਵਿੰਦਰ ਸਿੰਘ ਕੰਗ ਅਤੇ ਬਲਾਕ ਸੰਮਤੀ ਚੇਅਰਮੈਨ ਲਖਵਿੰਦਰ ਸਿੰਘ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਹਨ। ਉਨ੍ਹਾਂ ਨੇ ਵਿਜੀਲੈਂਸ ਅਧਿਕਾਰੀਆਂ ਨੂੰ ਪੁੱਛਗਿੱਛ ਦੌਰਾਨ ਕੈਪਟਨ ਸੰਧੂ ਦੀ ਭੂਮਿਕਾ ਬਾਰੇ ਬਿਆਨ ਦਰਜ ਕਰਵਾਏ ਹਨ, ਜਿਸ ਤੋਂ ਬਾਅਦ ਕੈਪਟਨ ਸੰਧੂ ਨੂੰ ਇਸ ਕੇਸ ਵਿੱਚ ਨਾਮਜ਼ਦ ਕੀਤਾ ਗਿਆ ਹੈ। ਇਸ ਦੌਰਾਨ ਕੈਪਟਨ ਸੰਧੂ ਨਾਲ ਗੱਲਬਾਤ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਦਾ ਮੋਬਾਈਲ ਫੋਨ ਬੰਦ ਆ ਰਿਹਾ ਹੈ।