ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਝੋਨੇ ਦੀ ਗ਼ੈਰਕਾਨੂੰਨੀ ਢੋਆ-ਢੁਆਈ ਖ਼ਿਲਾਫ਼ ਸਖ਼ਤੀ

ਹੋਰ ਸੂਬਿਆਂ ਤੋਂ ਝੋਨੇ ਦਾ ਇਕ ਦਾਣਾ ਵੀ ਨਾ ਆਉਣ ਦੇਣ ਦੇ ਹੁਕਮ
ਚੰਡੀਗੜ੍ਹ ਵਿੱਚ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ।
Advertisement

ਆਤਿਸ਼ ਗੁਪਤਾ

ਝੋਨੇ ਦੇ ਖਰੀਦ ਸੀਜ਼ਨ ਦੌਰਾਨ ਹੋਰ ਸੂਬਿਆਂ ਤੋਂ ਪੰਜਾਬ ਵਿੱਚ ਗ਼ੈਰਕਾਨੂੰਨੀ ਢੰਗ ਨਾਲ ਝੋਨਾ ਲਿਆ ਕੇ ਵੇਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੰਤਰ-ਰਾਜੀ ਝੋਨੇ ਦੀ ਗ਼ੈਕਾਨੂੰਨੀ ਢੰਗ ਨਾਲ ਹੋ ਰਹੀ ਢੁਆਈ ਬਾਰੇ ਜਾਣਕਾਰੀ ਮਿਲਦੇ ਹੀ ਅੱਜ ਇੱਥੇ ਦਫ਼ਤਰ ਵਿੱਚ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨਾਲ ਮਿਲ ਕੇ ਜ਼ਿਲ੍ਹਾ ਮੰਡੀ ਅਫਸਰਾਂ (ਡੀ ਐੱਮ ਓਜ਼.) ਅਤੇ ਮੁੱਖ ਖੇਤੀ ਅਫਸਰਾਂ (ਸੀ.ਏ.ਓ.) ਨਾਲ ਮੀਟਿੰਗ ਕੀਤੀ। ਸ੍ਰੀ ਖੁੁੱਡੀਆਂ ਨੇ ਡੀ ਐੱਮ ਓਜ਼ ਨੂੰ ਸਖਤ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸੂਬੇ ਤੋਂ ਬਾਹਰੋਂ ਝੋਨੇ ਦਾ ਇੱਕ ਵੀ ਦਾਣਾ ਨਹੀਂ ਵਿਕਣਾ ਚਾਹੀਦਾ।

Advertisement

ਉਨ੍ਹਾਂ ਸਾਰੇ ਮਾਰਕੀਟ ਕਮੇਟੀ ਸਕੱਤਰਾਂ ਅਤੇ ਡੀ ਐੱਮ ਓਜ਼ ਨੂੰ ਆਦੇਸ਼ ਦਿੱਤੇ ਕਿ ਉਹ ਸ਼ੈਲਰਾਂ ਨੂੰ ਝੋਨਾ ਭੇਜਣ ਤੋਂ ਪਹਿਲਾਂ ਪੀ ਏ ਯੂ-ਕੈਲੀਬਰੇਟਿਡ ਨਮੀ-ਮਾਪਕ ਮੀਟਰਾਂ ਦੀ ਵਰਤੋਂ ਕਰਕੇ ਨਮੀ ਦੀ ਜਾਂਚ ਯਕੀਨੀ ਬਣਾਉਣ। ਪੰਜਾਬ ਮੰਡੀ ਬੋਰਡ ਦੇ ਸਕੱਤਰ ਰਾਮਵੀਰ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਹੋਰ ਸੂਬਿਆਂ ਤੋਂ ਝੋਨੇ ਦੀ ਨਾਜਾਇਜ਼ ਢੋਆ-ਢੁਆਈ ਤੋਂ ਬਚਾਅ ਲਈ ਵਿਸ਼ੇਸ਼ ਨਾਕੇ ਲਗਾਏ ਜਾ ਰਹੇ ਹਨ। ਬੀਤੇ ਦਿਨ ਪੁਲੀਸ ਨੇ ਕੋਟਕਪੂਰਾ ਦੇ ਪਿੰਡ ਹਰੀ ਨੌ ਦੇ ਦੋ ਚੌਲ ਮਿੱਲਾਂ ਦੇ ਮਾਲਕ ਅਤੇ ਰਾਜਸਥਾਨ ਦੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਪੁਲੀਸ ਨੇ ਝੋਨੇ ਨਾਲ ਭਰੇ ਰਾਜਸਥਾਨ ਨੰਬਰ ਦੇ ਚਾਰ ਟਰੈਕਟਰ-ਟਰਾਲੀ ਵੀ ਕਾਬੂ ਕੀਤੇ ਹਨ।

Advertisement
Show comments