ਚੰਡੀਗੜ੍ਹ: ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸਟੇਟ ਬਾਡੀ ਦੇ ਸੱਦੇ ’ਤੇ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ‘ਕਲਮ ਛੱਡੋ ਤੇ ਕੰਪਿਊਟਰ ਬੰਦ’ ਹੜਤਾਲ ਭਲਕੇ 10 ਤੋਂ ਸ਼ੁਰੂ ਹੋ ਰਹੀ ਹੈ, ਜੋ 15 ਅਕਤੂਬਰ ਤੱਕ ਜਾਰੀ ਰਹੇਗੀ। ਪੰਜਾਬ ਰਾਜ ਜ਼ਿਲ੍ਹਾ (ਡੀਸੀ) ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਨਾਮ ਸਿੰਘ ਵਿਰਕ ਤੇ ਜਨਰਲ ਸਕੱਤਰ ਜੋਗਿੰਦਰ ਕੁਮਾਰ ਨੇ ਕਿਹਾ ਕਿ ਇਸ ਹੜਤਾਲ ਦੌਰਾਨ ਪੰਜਾਬ ਦੇ ਡੀਸੀ ਦਫਤਰਾਂ, ਐੱਸਡੀਐੱਮ ਦਫਤਰਾਂ, ਤਹਿਸੀਲਾਂ ਤੇ ਸਬ-ਤਹਿਸੀਲਾਂ ’ਚ ਕੰਮ ਬੰਦ ਰੱਖਿਆ ਜਾਵੇਗਾ। -ਪੱਤਰ ਪ੍ਰੇਰਕ