ਪੱਤਰ ਪ੍ਰੇਰਕ
ਨੰਗਲ, 21 ਅਕਤੂਬਰ
ਸਰਕਾਰੀ ਸ਼ਿਵਾਲਿਕ ਕਾਲਜਾਂ ਨਵਾਂ ਨੰਗਲ ਵਿੱਚ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਅੇਸ਼ੋ ਦੇ ਮੈਂਬਰਾਂ ਨੇ ਆਪਣੀਆਂ ਮੰਗਾਂ ਸਬੰਧੀ ਮੁਕੰਮਲ ਤੌਰ ’ਤੇ ਹੜਤਾਲ ਕੀਤੀ, ਜਿਨ੍ਹਾਂ ਦਾ ਸਮੂਹ ਵਿਦਿਆਰਥੀਆਂ ਅਤੇ ਅਤੇ ਹੋਰ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਵੀ ਸਮਰਥਨ ਕੀਤਾ ਗਿਆ। ਇਸ ਮੌਕੇ ਕਾਲਜ ਪ੍ਰਧਾਨ ਪ੍ਰੋ. ਜਗਪਾਲ ਸਿੰਘ ਨੇ ਕਿਹਾ ਗੈਸਟ ਫੈਕਲਟੀ ਲੈਕਚਰਾਰਾਂ ਦਾ ਭਵਿੱਖ ਦਾਅ ’ਤੇ ਲੱਗਿਆ ਹੋਇਆ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਦੇ ਸਮੂਹ ਗੈਸਟ ਫੈਕਲਟੀ ਲੈਕਚਰਾਰਾਂ ਨੂੰ ਪੱਕਾ ਕੀਤਾ ਜਾਵੇ।