ਨਿੱਜੀ ਪੱਤਰ ਪ੍ਰੇਰਕ
ਖੰਨਾ, 21 ਸਤੰਬਰ
ਪੰਜਾਬ ਸਰਕਾਰ ਵੱਲੋਂ ਹਰ ਸਾਲ ਝੋਨੇ ਦੀ ਸਰਕਾਰੀ ਖਰੀਦ ਅਕਤੂਬਰ ਤੋਂ ਸ਼ੁਰੂ ਕੀਤੀ ਜਾਂਦੀ ਹੈ, ਪਰ ਏਸ਼ੀਆ ਦੀ ਵੱਡੀ ਅਨਾਜ ਮੰਡੀ ’ਚ ਮਜ਼ਦੂਰ ਜਥੇਬੰਦੀਆਂ ਨੇ ਆਪਣੀਆਂ ਮੰਗਾਂ ਸਬੰਧੀ ਹੜਤਾਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਮਜ਼ਦੂਰਾਂ ਵੱਲੋਂ ਭਲਕੇ 22 ਸਤੰਬਰ ਤੋਂ ਸੂਬੇ ਭਰ ਦੀਆਂ ਦਾਣਾ ਮੰਡੀਆਂ ਮੁਕੰਮਲ ਤੌਰ ’ਤੇ ਬੰਦ ਕੀਤੀਆਂ ਜਾਣਗੀਆਂ, ਜਿਸ ਕਾਰਨ ਸਰਕਾਰ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮਜ਼ਦੂਰ ਲੰਬੇ ਸਮੇਂ ਤੋਂ ਮਜ਼ਦੂਰੀ ’ਚ ਵਾਧੇ ਦੀ ਮੰਗ ਕਰ ਰਹੇ ਹਨ। ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਰਸ਼ਨ ਲਾਲ ਨੇ ਕਿਹਾ ਕਿ ਪਹਿਲਾਂ ਕਣਕ ਦੇ ਸੀਜ਼ਨ ’ਚ 7 ਤੋਂ 8 ਪੈਸੇ ਪ੍ਰਤੀ ਕੁਇੰਟਲ ਮਜ਼ਦੂਰੀ ’ਚ ਵਾਧਾ ਕੀਤਾ ਗਿਆ, ਹੁਣ ਝੋਨੇ ਦੀ ਸੀਜ਼ਨ ’ਚ ਵੀ ਨਾਮਾਤਰ ਵਾਧਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੰਗਾਂ ਪੂਰੀਆਂ ਹੋਣ ਤੱਕ ਹੜਤਾਲ ਜਾਰੀ ਰੱਖੀ ਜਾਵੇਗੀ।