ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ 1 ਅਗਸਤ
ਕਿਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਸਤਬਿੀਰ ਸਿੰਘ ਸੁਲਤਾਨੀ, ਮੀਤ ਪ੍ਰਧਾਨ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਨੇ ਕਿਹਾ ਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਯੂਨੀਅਨ ਵੱਲੋਂ ਵਿੱਢੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ 8 ਅਗਸਤ ਨੂੰ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਘਰਾਂ ਵੱਲ ਮੋਟਰਸਾਈਕਲ ਮਾਰਚ ਕੀਤੇ ਜਾਣਗੇ। ਇੱਕ ਬਿਆਨ ਰਾਹੀਂ ਆਗੂਆਂ ਨੇ ਕਿਹਾ ਕਿ ਮੋਟਰਸਾਈਕਲ ਮਾਰਚ ਸਾਰੇ ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਘਰਾਂ ਵੱਲ ਕੀਤੇ ਜਾਣਗੇ ਅਤੇ ਪਾਣੀਆਂ ਦੇ ਮਸਲੇ ’ਤੇ ਵਿਧਾਨ ਸਭਾ ’ਚ ਡੈਮ ਸੁਰੱਖਿਆ ਐਕਟ ਰੱਦ ਕਰਵਾਉਣ ਦਾ ਮਤਾ ਪਾਸ ਕਰਾਉਣ ਅਤੇ ਸੰਸਦ ’ਚ ਪਾਣੀਆਂ ਦੇ ਮਸਲੇ ’ਤੇ ਸੂਬਿਆਂ ਦੇ ਅਧਿਕਾਰਾਂ ’ਚ ਕੇਂਦਰ ਦੀ ਦਖਲਅੰਦਾਜ਼ੀ ਰੋਕਣ ਲਈ ਆਵਾਜ਼ ਉਠਾਉਣ ਦੀ ਮੰਗ ਕੀਤੀ ਜਾਵੇਗੀ।