ਰਮੇਸ਼ ਭਾਰਦਵਾਜ
ਲਹਿਰਾਗਾਗਾ, 15 ਨਵੰਬਰ
ਇਥੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਲਹਿਰਾਗਾਗਾ ਵੱਲੋਂ ਅੱਜ ਰਿਲਾਇੰਸ ਪੰਪ ਲਹਿਲ ਖੁਰਦ ਦਾ ਘਿਰਾਓ ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਿਸ਼ੌਰ ਦੀ ਅਗਵਾਈ ਵਿੱਚ 46ਵੇਂ ਦਿਨ ਵੀ ਜਾਰੀ ਰਿਹਾ। ਇਹ ਧਰਨਾਕਰੀ ਦੀਵਾਲੀ ਮੌਕੇ ਵੀ ਡਟੇ ਰਹੇ। ਅੱਜ ਧਰਨੇ ਨੂੰ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਬਲਾਕ ਪ੍ਰਧਾਨ ਧਰਮਿੰਦਰ ਸਿੰਘ ਪਸ਼ੌਰ, ਦਰਸ਼ਨ ਚੰਗਾਲੀਵਾਲਾ, ਸੁਖਦੇਵ ਸ਼ਰਮਾ ਭੂਟਾਲ ਖੁਰਦ, ਰਾਮ ਸਿੰਘ ਨੰਗਲਾ, ਸੂਬਾ ਸਿੰਘ ਸੰਗਤਪੁਰਾ, ਬਹਾਦਰ ਸਿੰਘ ਭੂਟਾਲ ਖੁਰਦ, ਸੁਖਦੇਵ ਸਿੰਘ ਕੜੈਲ, ਹਰਜੀਤ ਭੂਟਾਲ, ਇਸਤਰੀ ਕਿਸਾਨ ਆਗੂ ਜਸ਼ਨਪ੍ਰੀਤ ਕੌਰ, ਪਰਮਜੀਤ ਕੌਰ, ਪਾਲ ਗਿਦੜਿਆਣੀ, ਦਰਸ਼ਨ ਕੋਟੜਾ ਨੇ ਸੰਬੋਧਨ ਕੀਤਾ। ਇਸ ਮੌਕੇ ਕਿਸਾਨ ਬੁਲਾਰਿਆਂ ਨੇ ਖੇਤੀ ਅਤੇ ਕਿਸਾਨੀ ਨੂੰ ਬਚਾਉਣ ਲਈ 26 ਨਵੰਬਰ ਨੂੰ ਦਿੱਲੀ ਜਾਣ ਦਾ ਸੱਦਾ ਦਿੱਤਾ।