ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਵਿਦਿਆਰਥੀ ਵੱਲੋਂ ਖ਼ੁਦਕੁਸ਼ੀ

ਨਿੱਜੀ ਪੱਤਰ ਪ੍ਰੇਰਕਖੰਨਾ, 21 ਫਰਵਰੀ ਇਥੋਂ ਦੇ ਸੰਸਕ੍ਰਿਤ ਕਾਲਜ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਪਛਾਣ ਰਾਜਵਿੰਦਰ ਸ਼ਰਮਾ (18) ਵਾਸੀ ਪਟਿਆਲਾ ਵਜੋਂ ਹੋਈ ਹੈ। ਐੱਸਐੱਚਓ ਤਲਵਿੰਦਰ ਬੇਦੀ ਨੇ ਦੱਸਿਆ ਕਿ ਵਿਦਿਆਰਥੀ ਕਾਲਜ ਵਿੱਚ ਬੀਏ ਪਹਿਲੇ ਸਾਲ...
ਮ੍ਰਿਤਕ ਰਾਜਵਿੰਦਰ ਸ਼ਰਮਾ।
Advertisement
ਨਿੱਜੀ ਪੱਤਰ ਪ੍ਰੇਰਕਖੰਨਾ, 21 ਫਰਵਰੀ

ਇਥੋਂ ਦੇ ਸੰਸਕ੍ਰਿਤ ਕਾਲਜ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਪਛਾਣ ਰਾਜਵਿੰਦਰ ਸ਼ਰਮਾ (18) ਵਾਸੀ ਪਟਿਆਲਾ ਵਜੋਂ ਹੋਈ ਹੈ। ਐੱਸਐੱਚਓ ਤਲਵਿੰਦਰ ਬੇਦੀ ਨੇ ਦੱਸਿਆ ਕਿ ਵਿਦਿਆਰਥੀ ਕਾਲਜ ਵਿੱਚ ਬੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਸ ਨੇ ਬੀਤੀ ਦੇਰ ਰਾਤ ਆਪਣੇ ਕਮਰਾ ਨੰਬਰ-23 ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ। ਰਾਜਵਿੰਦਰ ਨੇ ਖ਼ੁਦਕੁਸ਼ੀ ਨੋਟ ਵਿਚ ਲਿਖਿਆ, ‘‘ਮੈਂ ਆਪਣੇ ਮਾਪਿਆਂ ਦੀਆਂ ਇੱਛਾਵਾਂ ਪੂਰੀਆਂ ਨਹੀਂ ਕਰ ਸਕਦਾ ਪਰ ਫਿਰ ਵੀ ਮੈਂ ਜੋ ਕਰ ਰਿਹਾ ਹਾਂ, ਉਹ ਗਲਤ ਹੈ। ਮੇਰੇ ਦੋਵੇਂ ਭੈਣ-ਭਰਾਵਾਂ ਦਾ ਖਿਆਲ ਰੱਖਿਓ।’’ ਘਟਨਾ ਦਾ ਪਤਾ ਲੱਗਣ ਮਗਰੋਂ ਕਾਲਜ ਪ੍ਰਬੰਧਕਾਂ ਨੇ ਅੱਜ ਸਵੇਰੇ ਪੁਲੀਸ ਤੇ ਵਿਦਿਆਰਥੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਹੈ। ਪੁਲੀਸ ਨੇ ਪੋਸਟਮਾਰਟਮ ਲਈ ਲਾਸ਼ ਸਿਵਲ ਹਸਪਤਾਲ ਭੇਜ ਦਿੱਤੀ ਹੈ।

Advertisement

 

Advertisement
Show comments