ਵਿਦਿਆਰਥਣ ਨੇ ਖ਼ੁਦਕੁਸ਼ੀ ਕੀਤੀ
ਇਸ ਹਲਕੇ ਦੇ ਪਿੰਡ ਠੀਕਰੀਵਾਲ ਵਿੱਚ 23 ਸਾਲਾ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ। ਮਜ਼ਦੂਰ ਪਰਿਵਾਰ ਨਾਲ ਸਬੰਧਤ ਵਿਦਿਆਰਥਣ ਰਮਨਦੀਪ ਕੌਰ ਕਾਲਜ ਦੀ ਫੀਸ ਨਾ ਭਰੇ ਜਾਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਨੇ ਆਪਣੇ ਘਰ ਵਿੱਚ ਗਾਰਡਰ ਨਾਲ ਲਟਕ...
Advertisement
ਇਸ ਹਲਕੇ ਦੇ ਪਿੰਡ ਠੀਕਰੀਵਾਲ ਵਿੱਚ 23 ਸਾਲਾ ਵਿਦਿਆਰਥਣ ਨੇ ਖ਼ੁਦਕੁਸ਼ੀ ਕਰ ਲਈ। ਮਜ਼ਦੂਰ ਪਰਿਵਾਰ ਨਾਲ ਸਬੰਧਤ ਵਿਦਿਆਰਥਣ ਰਮਨਦੀਪ ਕੌਰ ਕਾਲਜ ਦੀ ਫੀਸ ਨਾ ਭਰੇ ਜਾਣ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਉਸ ਨੇ ਆਪਣੇ ਘਰ ਵਿੱਚ ਗਾਰਡਰ ਨਾਲ ਲਟਕ ਕੇ ਖ਼ੁਦਕੁਸ਼ੀ ਕੀਤੀ। ਥਾਣਾ ਸਦਰ ਬਰਨਾਲਾ ਦੇ ਐੱਸ ਐੱਚ ਓ ਜਗਜੀਤ ਸਿੰਘ ਨੇ ਦੱਸਿਆ ਕਿ ਰਮਨਦੀਪ ਕੌਰ ਦੇ ਪਰਿਵਾਰ ਦੇ ਬਿਆਨਾਂ ’ਤੇ ਪੁਲੀਸ ਵੱਲੋਂ 194 ਬੀ ਐੱਨ ਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਪੁਲੀਸ ਨੇ ਲਾਸ਼ ਪੋਸਟਮਾਰਟਮ ਕਰਵਾ ਕੇ ਪਰਿਵਾਰ ਹਵਾਲੇ ਕਰ ਦਿੱਤੀ ਹੈ। ਇਸ ਮੌਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement
×

