ਪੀਜੀ ਦੀ ਇਮਾਰਤ ਤੋਂ ਡਿੱਗਣ ਕਾਰਨ ਵਿਦਿਆਰਥਣ ਦੀ ਮੌਤ
ਹਰਜੀਤ ਸਿੰਘ ਜ਼ੀਰਕਪੁਰ, 30 ਜੂਨ ਇਥੋਂ ਦੇ ਨੇੜਲੇ ਪਿੰਡ ਨਾਭਾ ਸਾਹਿਬ ਵਿੱਚ ਪੀਜੀ ਵਿੱਚ ਰਹਿੰਦੀ ਵਿਦਿਆਰਥਣ ਦੀ ਸ਼ੱਕੀ ਹਾਲਤ ਵਿੱਚ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਊਸ਼ਾ (20) ਵਾਸੀ ਸਨਜੋਲੀ, ਸ਼ਿਮਲਾ ਹਿਮਾਚਲ ਪ੍ਰਦੇਸ਼ ਵਜੋਂ ਹੋਈ...
Advertisement
ਹਰਜੀਤ ਸਿੰਘ
ਜ਼ੀਰਕਪੁਰ, 30 ਜੂਨ
Advertisement
ਇਥੋਂ ਦੇ ਨੇੜਲੇ ਪਿੰਡ ਨਾਭਾ ਸਾਹਿਬ ਵਿੱਚ ਪੀਜੀ ਵਿੱਚ ਰਹਿੰਦੀ ਵਿਦਿਆਰਥਣ ਦੀ ਸ਼ੱਕੀ ਹਾਲਤ ਵਿੱਚ ਤੀਜੀ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਊਸ਼ਾ (20) ਵਾਸੀ ਸਨਜੋਲੀ, ਸ਼ਿਮਲਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਪੁਲੀਸ ਦੀ ਮੁੱਢਲੀ ਜਾਂਚ ਮੁਤਾਬਕ ਮਾਮਲਾ ਖ਼ੁਦਕੁਸ਼ੀ ਦਾ ਜਾਪ ਰਿਹਾ ਹੈ ਪਰ ਇਸ ਦੇ ਅਸਲ ਕਾਰਨ ਜਾਂਚ ਤੋਂ ਬਾਅਦ ਹੀ ਸਾਹਮਣੇ ਆਉਣਗੇ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਵਿਦਿਆਰਥਣ ਕੁਝ ਦਿਨ ਪਹਿਲਾਂ ਹੀ ਪਿੰਡ ਨਾਭਾ ਸਾਹਿਬ ਦੇ ਪੀਜੀ ਵਿੱਚ ਰਹਿਣ ਲਈ ਆਈ ਸੀ। ਪੁਲੀਸ ਨੂੰ ਮ੍ਰਿਤਕਾ ਕੋਲੋਂ ਸ਼ਿਮਲਾ ਦੀ ਯੂਨੀਵਰਸਿਟੀ ਦਾ ਪਛਾਣ ਪੱਤਰ ਵੀ ਮਿਲਿਆ ਹੈ। ਮ੍ਰਿਤਕਾ ਦੇ ਹੱਥ ਵਿੱਚ ਕਲੱਬ, ਡਿਸਕੋ ਜਾਂ ਕਿਸੇ ਸ਼ੋਅ ਵਿੱਚ ਜਾਣ ਤੋਂ ਪਹਿਲਾਂ ਦਾਖ਼ਲੇ ਵਾਲਾ ਬੈਂਡ ਵੀ ਬੰਨਿਆ ਹੋਇਆ ਸੀ। ਥਾਣਾ ਮੁਖੀ ਇੰਸਪੈਕਟਰ ਸਤਿੰਦਰ ਸਿੰਘ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
Advertisement
×