ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਗੁਰੂ ਕਾਸ਼ੀ ਕੈਂਪਸ ਹੋਸਟਲ ਵਿੱਚ ਵਿਦਿਆਰਥਣ ਦੀ ਭੇਤ-ਭਰੀ ਹਾਲਤ ’ਚ ਮੌਤ

ਤਲਵੰਡੀ ਸਾਬੋ ਪੁਲੀਸ ਨੇ ਕੇਸ ਦਰਜ ਕਰਕੇ ਕਾਰਵਾਈ ਆਰੰਭੀ
Advertisement

ਪੰਜਾਬੀ ਯੂਨੀਵਰਸਿਟੀ ਗੁਰੂ ਕਾਸ਼ੀ ਕੈਂਪਸ ਦੇ ਯਾਦਵਿੰਦਰਾ ਇੰਜਨੀਅਰਿੰਗ ਕਾਲਜ ਵਿੱਚ ਬੀਐੱਸਸੀ ਨਾਨ ਮੈਡੀਕਲ ਦੇ ਅਖ਼ੀਰਲੇ ਸਾਲ ਦੀ ਇੱਕ ਵਿਦਿਆਰਥਣ ਦੀ ਰਾਤ ਸਮੇਂ ਹੋਸਟਲ ਵਿੱਚ ਭੇਤ-ਭਰੀ ਹਾਲਤ ਵਿੱਚ ਮੌਤ ਹੋਣ ਦੀ ਖ਼ਬਰ ਮਿਲੀ ਹੈ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਆਰੰਭ ਦਿੱਤੀ ਹੈ।

ਜਾਣਕਾਰੀ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਵਿਦਿਆਰਥਣ ਅਮਨਦੀਪ ਕੌਰ (22 ਸਾਲ) ਯਾਦਵਿੰਦਰਾ ਕਾਲਜ ਵਿੱਚ ਬੀਐੱਸਸੀ ਨਾਨ ਮੈਡੀਕਲ ਦੇ ਅਖ਼ੀਰਲੇ ਸਾਲ ਦੀ ਵਿਦਿਆਰਥਣ ਸੀ। ਜੋ ਕੈਂਪਸ ਦੇ ਬਾਬਾ ਅਜੀਤ ਸਿੰਘ ਹੰਸਾਲੀ ਵਾਲੇ ਹੋਸਟਲ ਵਿੱਚ ਰਹਿ ਰਹੀ ਸੀ। ਬੀਤੀ ਰਾਤ ਉਹ ਆਪਣੇ ਕਮਰੇ ਵਿੱਚ ਬੇਹੋਸ਼ੀ ਦੀ ਹਾਲਤ ਵਿੱਚ ਮਿਲੀ ਜਿਸ ਨੂੰ ਹੋਸਟਲ ਪ੍ਰਬੰਧਕਾਂ ਨੇ ਪਹਿਲਾਂ ਤਲਵੰਡੀ ਸਥਾਨਕ ਸਿਵਲ ਹਸਪਤਾਲ ਲਿਆਂਦਾ ਪਰ ਲੜਕੀ ਦੀ ਹਾਲਤ ਗੰਭੀਰ ਹੋਣ ਕਰਕੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਰੈਫਰ ਕਰ ਦਿੱਤਾ ਗਿਆ ਜਿੱਥੇ ਡਾਕਟਰਾਂ ਨੇ ਅਮਨਦੀਪ ਕੌਰ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਯੂਨੀਵਰਸਿਟੀ ਕੈਂਪਸ ਪ੍ਰਬੰਧਕਾਂ ਨੇ ਦੱਸਿਆ ਕਿ ਵਿਦਿਆਰਥਣ ਦੀ ਮੌਤ ਦੇ ਕਾਰਨਾਂ ਦਾ ਅਜੇ ਕੁੱਝ ਵੀ ਪਤਾ ਨਹੀਂ ਲੱਗ ਸਕਿਆ। ਉਹ ਪੜ੍ਹਾਈ ਵਿੱਚ ਵੀ ਚੰਗੀ ਸੀ ਤੇ ਗਰੀਬ ਪਰਿਵਾਰ ਨਾਲ ਸਬੰਧਤ ਸੀ। ਕੈਂਪਸ ਡਾਇਰੈਕਟਰ ਡਾ. ਅਮਨਦੀਪ ਨੇ ਦੱਸਿਆ ਕਿ ਸੋਗ ਵਜੋਂ ਅੱਜ ਕੈਂਪਸ ਵਿੱਚ ਛੁੱਟੀ ਰਹੀ।

Advertisement

ਦੂਜੇ ਪਾਸੇ ਥਾਣਾ ਤਲਵੰਡੀ ਸਾਬੋ ਮੁਖੀ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੇ ਪਿਤਾ ਨੇ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਉਨ੍ਹਾਂ ਦੀ ਲੜਕੀ ਪਿਛਲੇ ਕੁੱਝ ਦਿਨਾਂ ਤੋਂ ਬੀਮਾਰ ਸੀ ਜੋ ਦਵਾਈ ਲੈਣ ਦੌਰਾਨ ਕੋਈ ਜ਼ਹਿਰੀਲੀ ਵਸਤੂ ਗਲਤੀ ਨਾਲ ਨਿਗਲ ਗਈ। ਉਨ੍ਹਾਂ ਨੂੰ ਕਿਸੇ ’ਤੇ ਵੀ ਕੋਈ ਸ਼ੱਕ ਨਹੀਂ ਹੈ। ਤਲਵੰਡੀ ਸਾਬੋ ਪੁਲੀਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Show comments