DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਸਰਕਾਰੀ ਸਕੂਲ ’ਚ ਵਿਦਿਆਰਥਣ ਨੇ ਫਾਹਾ ਲਿਆ

ਚੋਰੀ ਦਾ ਦੋਸ਼ ਲੱਗਣ ਮਗਰੋਂ 12ਵੀਂ ਦੀ ਵਿਦਿਆਰਥਣ ਨੇ ਚੁੱਕਿਆ ਕਦਮ

  • fb
  • twitter
  • whatsapp
  • whatsapp
Advertisement

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂਰਪੁਰ ਵਿੱਚ 12ਵੀਂ ਦੀ ਵਿਦਿਆਰਥਣ ਨੇ ਸਕੂਲ ਵਿੱਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਖੁਸ਼ਪ੍ਰੀਤ ਕੌਰ ਵਜੋਂ ਹੋਈ ਹੈ।

ਖੁਸ਼ਪ੍ਰੀਤ ਦੇ ਪਿਤਾ ਜਰਨੈਲ ਸਿੰਘ ਨੇ ਦੋਸ਼ ਲਾਇਆ ਕਿ ਉਨ੍ਹਾਂ ਦੀ ਧੀ ਆਪਣਾ ਰੋਲ ਨੰਬਰ ਲੈਣ ਸਕੂਲ ਗਈ ਸੀ। ਇਸ ਦੌਰਾਨ ਸਕੂਲ ਦੀ ਅਧਿਆਪਕਾ ਨੇ ਉਸ ’ਤੇ ਚੋਰੀ ਦਾ ਝੂਠਾ ਦੋਸ਼ ਲਾਇਆ, ਜਿਸ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ। ਪਹਿਲਾਂ ਅਧਿਆਪਕਾ ਨੇ ਫੋਨ ਕਰ ਕੇ ਕਿਹਾ ਕਿ ਉਨ੍ਹਾਂ ਦੀ ਬੇਟੀ ’ਤੇ ਚੋਰੀ ਦਾ ਦੋਸ਼ ਲੱਗਾ ਹੈ ਪਰ ਬਾਅਦ ਵਿੱਚ ਦੁਬਾਰਾ ਫੋਨ ਕਰ ਕੇ ਦੱਸਿਆ ਕਿ ਚੋਰੀ ਕਿਸੇ ਹੋਰ ਵਿਦਿਆਰਥੀ ਨੇ ਕੀਤੀ ਸੀ ਅਤੇ ਉਹ ਫੜਿਆ ਗਿਆ ਹੈ। ਜਦੋਂ ਪਰਿਵਾਰਕ ਮੈਂਬਰ ਅਤੇ ਮੁਹੱਲੇ ਦੇ ਲੋਕ ਸਕੂਲ ਪਹੁੰਚੇ ਤਾਂ ਉਨ੍ਹਾਂ ਨੂੰ ਖੁਸ਼ਪ੍ਰੀਤ ਦੀ ਮੌਤ ਬਾਰੇ ਪਤਾ ਲੱਗਾ। ਸਕੂਲ ਦੀ ਅਧਿਆਪਕਾ ਸੁਨੀਤਾ ਅਨੁਸਾਰ ਬੱਚਿਆਂ ਵੱਲੋਂ ਰੌਲਾ ਪਾਉਣ ’ਤੇ ਜਦੋਂ ਉਹ ਉਹ ਕਮਰੇ ਵੱਲ ਗਏ ਤਾਂ ਕਮਰਾ ਅੰਦਰੋਂ ਬੰਦ ਸੀ। ਦਰਵਾਜ਼ਾ ਖੋਲ੍ਹਣ ’ਤੇ ਵਿਦਿਆਰਥਣ ਪੱਖੇ ਨਾਲ ਲਟਕ ਰਹੀ ਸੀ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

ਥਾਣਾ ਮਕਸੂਦਾਂ ਦੀ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਮੁਖੀ ਨੇ ਭਰੋਸਾ ਦਿੱਤਾ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਕੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।

Advertisement

Advertisement
×