ਪੀਜੀ ਵਿੱਚ ਵਿਦਿਆਰਥੀ ਨੇ ਫਾਹਾ ਲਿਆ
ਅੱਜ ਇੱਥੇ ਪੀ.ਜੀ. ਵਿੱਚ ਰਹਿਣ ਵਾਲੇ ਨੌਜਵਾਨ ਨੇ ਛੱਤ ਵਾਲੇ ਪੱਖੇ ਨਾਲ ਫ਼ਾਹਾ ਲੈ ਲਿਆ। ਇਸ ਸਬੰਧੀ ਸਤਨਾਮਪੁਰਾ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਇੱਕ ਹੋਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸ.ਪੀ. ਗੁਰਮੀਤ ਕੌਰ ਚਾਹਲ ਨੇ ਦੱਸਿਆ...
Advertisement
ਅੱਜ ਇੱਥੇ ਪੀ.ਜੀ. ਵਿੱਚ ਰਹਿਣ ਵਾਲੇ ਨੌਜਵਾਨ ਨੇ ਛੱਤ ਵਾਲੇ ਪੱਖੇ ਨਾਲ ਫ਼ਾਹਾ ਲੈ ਲਿਆ। ਇਸ ਸਬੰਧੀ ਸਤਨਾਮਪੁਰਾ ਪੁਲੀਸ ਨੇ ਮ੍ਰਿਤਕ ਦੇ ਪਿਤਾ ਦੀ ਸ਼ਿਕਾਇਤ ’ਤੇ ਇੱਕ ਹੋਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐੱਸ.ਪੀ. ਗੁਰਮੀਤ ਕੌਰ ਚਾਹਲ ਨੇ ਦੱਸਿਆ ਕਿ ਸ਼ਿਕਾਇਤਕਰਤਾ ਅਨਿਲ ਕੁਮਾਰ ਵਾਸੀ ਪਿੰਡ ਤਾਲਾਬਪੁਰ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਉਸ ਦਾ ਪੁੱਤਰ ਰੋਹਨ ਕੰਬੋਜ ਨਿੱਜੀ ਯੂਨੀਵਰਸਿਟੀ ’ਚ ਬੀ.ਟੈੱਕ. ਦਾ ਵਿਦਿਆਰਥੀ ਸੀ। ਉਹ ਸਨਸੈਂਟ ਪੀ.ਜੀ. ਵਿੱਚ ਰਹਿ ਰਿਹਾ ਸੀ। ਇਸ ਦੌਰਾਨ ਉਸ ਨੂੰ ਇੱਕ ਨੌਜਵਾਨ ਪ੍ਰੇਸ਼ਾਨ ਕਰਦਾ ਸੀ। ਉਸ ਨੌਜਵਾਨ ਤੋਂ ਤੰਗ ਹੋ ਕੇ ਉਸ ਦੇ ਪੁੱਤਰ ਨੇ ਪੱਖੇ ਨਾਲ ਫ਼ਾਹਾ ਲੈ ਲਿਆ। ਇਸ ਸਬੰਧ ਵਿੱਚ ਪੁਲੀਸ ਨੇ ਕਾਰਤਿਕ ਯਾਦਵ ਵਾਸੀ ਦਵਾਰਕਾ ਖਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement