DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਔਨਲਾਈਨ ਗੇਮ ਕਾਰਨ ਵਿਦਿਆਰਥੀ ਘਰੋਂ ਗਾਇਬ

ਮਾਛੀਵਾਡ਼ਾ ਤੇ ਲੁਧਿਆਣਾ ਤੋਂ ਲਾਪਤਾ ਤਿੰਨ ਵਿਦਿਆਰਥੀ ਰਾਜਸਥਾਨ ਤੋਂ ਬਰਾਮਦ

  • fb
  • twitter
  • whatsapp
  • whatsapp
Advertisement

ਮਾਛੀਵਾੜਾ ਤੋਂ ਦੋ ਅਤੇ ਲੁਧਿਆਣਾ ਤੋਂ ਇਕ ਲਾਪਤਾ ਵਿਦਿਆਰਥੀ ਖੰਨਾ ਪੁਲੀਸ ਨੇ ਰਾਜਸਥਾਨ ਪੁਲੀਸ ਦੀ ਮਦਦ ਨਾਲ ਸੁਰੱਖਿਅਤ ਬਰਾਮਦ ਕਰ ਲਿਆ ਹੈ। ਲਾਪਤਾ ਹੋਣ ਮਗਰੋਂ ਇਨ੍ਹਾਂ ਦੇ ਮਾਪੇ ਡਾਢੇ ਪ੍ਰੇਸ਼ਾਨ ਸਨ। ਵਿਦਿਆਰਥੀਆਂ ਦੀ ਪਛਾਣ ਉਤਕਰਸ਼ ਤੇ ਵਰੁਣ ਕੁਮਾਰ ਵਾਸੀ ਮਾਛੀਵਾੜਾ ਸਾਹਿਬ ਅਤੇ ਮੋਹਿਤ ਵਾਸੀ ਗਿੱਲ ਰੋਡ ਲੁਧਿਆਣਾ ਵਜੋਂ ਹੋਈ ਹੈ। ਖੰਨਾ ਦੇ ਐੱਸ ਪੀ (ਡੀ) ਪਵਨਜੀਤ ਨੇ ਦੱਸਿਆ ਕਿ 20 ਅਗਸਤ ਨੂੰ ਵਰੁਣ ਆਪਣੇ ਘਰੋਂ ਕਾਰ ਲੈ ਕੇ ਆਪਣੇ ਦੋਸਤ ਉਤਕਰਸ਼ ਅਤੇ ਮੋਹਿਤ ਕੁਮਾਰ ਨਾਲ ਖਾਟੂ ਸ਼ਿਆਮ, ਰਾਜਸਥਾਨ ਚਲਾ ਗਿਆ ਸੀ। ਤਿੰਨਾਂ ਨੇ ਆਪਣੇ ਮੋਬਾਈਲ ਫੋਨ ਬੰਦ ਕਰ ਦਿੱਤੇ, ਜਿਸ ਕਾਰਨ ਪਰਿਵਾਰਕ ਮੈਂਬਰ ਕਾਫੀ ਚਿੰਤਾ ’ਚ ਪੈ ਗਏ। ਪੁਲੀਸ ਨੂੰ ਸ਼ਿਕਾਇਤ ਮਿਲਣ ਤੋਂ ਬਾਅਦ ਤਕਨੀਕੀ ਟੀਮ ਨੇ ਜਾਂਚ ਸ਼ੁਰੂ ਕੀਤੀ। ਪੁਲੀਸ ਨੇ ਜੀਮੇਲ ਆਈ. ਡੀਜ਼ ਨਾਲ ਜੁੜੇ ਤਕਨੀਕੀ ਸੁਰਾਗਾਂ ਦੀ ਮਦਦ ਨਾਲ ਨੌਜਵਾਨਾਂ ਦੀ ਸਹੀ ਲੋਕੇਸ਼ਨ ਰਾਜਸਥਾਨ ’ਚ ਟਰੇਸ ਕੀਤੀ। ਇਸ ਤੋਂ ਬਾਅਦ ਖੰਨਾ ਪੁਲੀਸ ਨੇ ਰਾਜਸਥਾਨ ਪੁਲੀਸ ਨਾਲ ਸੰਪਰਕ ਕਰਕੇ ਲੋਕੇਸ਼ਨ ਸਾਂਝੀ ਕੀਤੀ। ਰਾਜਸਥਾਨ ਪੁਲੀਸ ਨੇ ਤਿੰਨਾਂ ਨੂੰ ਉਨ੍ਹਾਂ ਦੇ ਰਾਜਸਥਾਨ ਰਹਿੰਦੇ ਦੋਸਤ ਸ਼ਿਖਰ ਦੇ ਘਰੋਂ ਬਰਾਮਦ ਕਰ ਲਿਆ। ਪੁਲੀਸ ਦੀ ਮੁੱਢਲੀ ਪੁੱਛ ਪੜਤਾਲ ’ਚ ਸਾਹਮਣੇ ਆਇਆ ਕਿ ਤਿੰਨੇ ਨੌਜਵਾਨ ਆਪਣੇ ਮਾਪਿਆਂ ਵੱਲੋਂ ਮੁਫ਼ਤ ਫਾਇਰ ਗੇਮ ਖੇਡਣ ਤੋਂ ਰੋਕਣ ਕਾਰਨ ਘਰੋਂ ਨਿਕਲੇ ਸਨ।

Advertisement
Advertisement
×