ਬੱਸ ਪਾਸ ਵਾਲਾ ਪੱਤਰ ਜਾਰੀ ਨਾ ਹੋਣ ਕਾਰਨ ਵਿਦਿਆਰਥੀ ਪ੍ਰੇਸ਼ਾਨ
ਸੂਬੇ ਭਰ ਦੀਆਂ ਆਈ ਟੀ ਆਈਜ਼ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਪ੍ਰੰਤੂ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਸਿੱਖਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਦੀ ਸਹੂਲਤ ਵਾਲਾ ਪੱਤਰ ਹਾਲੇ ਤੱਕ ਵੀ ਜਾਰੀ ਨਹੀਂ ਕੀਤਾ ਗਿਆ...
Advertisement
ਸੂਬੇ ਭਰ ਦੀਆਂ ਆਈ ਟੀ ਆਈਜ਼ ਵਿੱਚ ਸਤੰਬਰ ਮਹੀਨੇ ਤੋਂ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਪ੍ਰੰਤੂ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਸਿੱਖਿਆਰਥੀਆਂ ਨੂੰ ਰਿਆਇਤੀ ਬੱਸ ਪਾਸ ਦੀ ਸਹੂਲਤ ਵਾਲਾ ਪੱਤਰ ਹਾਲੇ ਤੱਕ ਵੀ ਜਾਰੀ ਨਹੀਂ ਕੀਤਾ ਗਿਆ ਹੈ। ਇਸ ਦੇਰੀ ਕਾਰਨ ਵਿਦਿਆਰਥੀਆਂ ਨੂੰ ਬੱਸਾਂ ਵਿੱਚ ਰੋਜ਼ਾਨਾ ਪੈਸੇ ਖਰਚ ਕੇ ਕਰਨੇ ਪੈ ਰਹੇ ਹਨ। ਆਗੂਆਂ ਨੇ ਕਿਹਾ ਕਿ ਪੰਜਾਬ ਰੋਡਵੇਜ਼ ਅਤੇ ਪੀ ਆਰ ਟੀ ਸੀ ਵੱਲੋਂ ਹਰ ਮਹੀਨੇ ਦੀ 10 ਤਾਰੀਖ ਤੋਂ ਪਹਿਲਾਂ-ਪਹਿਲਾਂ ਸਿਖਿਆਰਥੀਆਂ ਦੇ ਰਿਆਇਤੀ ਬੱਸ ਪਾਸ ਬਣਾਏ ਜਾਂਦੇ ਹਨ। ਜੇਕਰ ਵਿਭਾਗ ਵੱਲੋਂ 10 ਅਕਤੂਬਰ ਤੋਂ ਪਹਿਲਾਂ ਪਹਿਲਾਂ ਰਿਆਇਤੀ ਬੱਸ ਪਾਸ ਵਾਲਾ ਪੱਤਰ ਜਾਰੀ ਕਰ ਦਿੱਤਾ ਜਾਂਦਾ ਹੈ ਤਾਂ ਇਸੇ ਮਹੀਨੇ ਤੋਂ ਸਾਰਾ ਸੈਸ਼ਨ 2025-26 ਲਈ ਰਿਆਇਤੀ ਬੱਸ ਪਾਸ ਵਾਲੀ ਸਹੂਲਤ ਤੁਰੰਤ ਸਿਖਿਆਰਥੀਆਂ ਨੂੰ ਮਿਲਣੀ ਸ਼ੁਰੂ ਹੋ ਜਾਵੇਗੀ।
Advertisement
Advertisement