DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਵਿਦਿਆਰਥੀਆਂ ਨੂੰ ਭਾਰੇ ਬਸਤਿਆਂ ਤੋਂ ਰਾਹਤ ਮਿਲੇਗੀ

ਪੰਜਾਬ ਦੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਭਾਰੀ ਸਕੂਲੀ ਬਸਤਿਆਂ ਤੋਂ ਨਿਜਾਤ ਦਿਵਾਉਣ ਲਈ ਸਖ਼ਤ ਕਦਮ ਚੁੱਕੇ ਹਨ। ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੇ ਸਹਾਇਕ ਡਾਇਰੈਕਟਰ ਰਾਜੀਵ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ...

  • fb
  • twitter
  • whatsapp
  • whatsapp
Advertisement

ਪੰਜਾਬ ਦੇ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਭਾਰੀ ਸਕੂਲੀ ਬਸਤਿਆਂ ਤੋਂ ਨਿਜਾਤ ਦਿਵਾਉਣ ਲਈ ਸਖ਼ਤ ਕਦਮ ਚੁੱਕੇ ਹਨ। ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪਰਿਸ਼ਦ ਪੰਜਾਬ ਦੇ ਸਹਾਇਕ ਡਾਇਰੈਕਟਰ ਰਾਜੀਵ ਕੁਮਾਰ ਨੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਕੇ ਵਿਦਿਆਰਥੀਆਂ ਦੇ ਸਕੂਲ ਬੈਗ ਦਾ ਭਾਰ ਘਟਾਉਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਹਨ। ਇਹ ਹੁਕਮ ਸੂਬੇ ਦੇ ਸਾਰੇ ਸਰਕਾਰੀ, ਏਡਿਡ ਅਤੇ ਪ੍ਰਾਈਵੇਟ ਸਕੂਲਾਂ ’ਤੇ ਲਾਗੂ ਹੋਣਗੇ। ਇਸ ਤਹਿਤ ਪ੍ਰੀ-ਨਰਸਰੀ ਦਾ ਵਿਦਿਆਰਥੀ ਬਿਨਾਂ ਕਿਸੇ ਬਸਤੇ ਤੋਂ ਸਕੂਲ ਜਾਵੇਗਾ ਅਤੇ 11-12ਵੀਂ ਦੇ ਵਿਦਿਆਰਥੀਆਂ ਦੇ ਬੈਗਾਂ ਦਾ ਭਾਰ ਸਾਢੇ ਤਿੰਨ ਕਿਲੋ ਤੋਂ ਪੰਜ ਕਿਲੋ ਤੱਕ ਹੋ ਸਕਦਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਸਕੂਲੀ ਬਸਤਿਆਂ ਦਾ ਬੇਲੋੜਾ ਭਾਰ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪਾ ਰਿਹਾ ਹੈ।

ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੀਆਂ ਸਿਫ਼ਾਰਸ਼ਾਂ ਅਨੁਸਾਰ ਪ੍ਰੀ-ਨਰਸਰੀ ਦੇ ਬੱਚਿਆਂ ਲਈ ਕੋਈ ਬੈਗ ਨਹੀਂ ਹੋਵੇਗਾ। ਪਹਿਲੀ ਤੇ ਦੂਜੀ ਜਮਾਤ ਲਈ ਬਸਤੇ ਦਾ ਭਾਰ 1.6 ਤੋਂ 2.2 ਕਿਲੋਗ੍ਰਾਮ, ਤੀਜੀ ਤੋਂ ਪੰਜਵੀਂ ਲਈ 1.7 ਤੋਂ 2.5 ਕਿਲੋ, ਛੇਵੀਂ ਤੇ ਸੱਤਵੀਂ ਲਈ 2 ਤੋਂ 3 ਕਿਲੋ, ਅੱਠਵੀਂ ਲਈ 2.5 ਤੋਂ 4 ਕਿਲੋ, ਨੌਵੀਂ ਤੇ ਦਸਵੀਂ ਲਈ 2.5 ਤੋਂ 4.5 ਕਿਲੋ ਅਤੇ 11ਵੀਂ ਤੇ 12ਵੀਂ ਜਮਾਤ ਲਈ ਬਸਤੇ ਦਾ ਭਾਰ 3.5 ਤੋਂ 5 ਕਿਲੋ ਤੱਕ ਰੱਖਣ ਦੀ ਸਿਫ਼ਾਰਸ਼ ਕੀਤੀ ਗਈ ਹੈ।

Advertisement

Advertisement
Advertisement
×