ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

ਉਪ ਮੰਡਲ ਮੈਜਿਸਟ੍ਰੇਟ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀਆਂ ਹਦਾਇਤਾਂ ਤੇ ਹੜ੍ਹ ਸੰਭਾਵਿਤ ਖੇਤਰ ਪਿੰਡ ਚੌਂਤਾ, ਦਾਊਦਪੁਰ ਕਲਾਂ ਅਤੇ ਫੱਸੇ ਆਦਿ ਪਿੰਡਾਂ ਦਾ ਦੌਰਾ ਕੀਤਾ। ਸਿੱਧੂ ਨੇ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ...
ਦਰਿਆ ਸਤਲੁਜ ਤੇ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਗੱਲ ਕਰਦੇ ਹੋਏ ਅਮਰੀਕ ਸਿੰਘ ਸਿੱਧੂ। ਫੋਟੋ:ਬੱਬੀ
Advertisement

ਉਪ ਮੰਡਲ ਮੈਜਿਸਟ੍ਰੇਟ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ ਵੱਲੋਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀਆਂ ਹਦਾਇਤਾਂ ਤੇ ਹੜ੍ਹ ਸੰਭਾਵਿਤ ਖੇਤਰ ਪਿੰਡ ਚੌਂਤਾ, ਦਾਊਦਪੁਰ ਕਲਾਂ ਅਤੇ ਫੱਸੇ ਆਦਿ ਪਿੰਡਾਂ ਦਾ ਦੌਰਾ ਕੀਤਾ।

ਸਿੱਧੂ ਨੇ ਕਿਹਾ ਕਿ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵੱਲੋਂ ਦਰਿਆ ਸਤਲੁਜ ਅਤੇ ਹੋਰ ਨਦੀਆਂ ਨਾਲ ਲੱਗਦੇ ਹੜ੍ਹ ਸੰਭਾਵਿਤ ਖੇਤਰਾਂ ਵਿੱਚ ਸਥਿਤੀ ’ਤੇ 24 ਘੰਟੇ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ ਅਤੇ ਹੜ੍ਹਾਂ ਵਰਗੇ ਕਿਸੇ ਵੀ ਹਾਲਾਤ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਤਿਆਰ ਹੈ।

Advertisement

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਲੋੜ ਨਹੀਂ ਹੈ ਕਿਉਂਕਿ ਦਰਿਆ ਦਾ ਪਾਣੀ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ।ਇਸ ਦੇ ਬਾਵਜੂਦ ਪ੍ਰਸ਼ਾਸਨ ਹਰ ਸਥਿਤੀ ਦਾ ਮੁਕਾਬਲਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ।

ਸਿੱਧੂ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਖੁਦ ਫੀਲਡ ਵਿੱਚ ਜਾ ਕੇ ਸਥਿਤੀ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ ਤਾਂ ਜੋ ਕਿ ਕਿਸੇ ਵੀ ਅਣਸੁਖਾਵੀਂ ਸਥਿਤੀ ਨੂੰ ਸਮੇਂ ਸਿਰ ਕੰਟਰੋਲ ਕੀਤਾ ਜਾ ਸਕੇ।

ਉਨ੍ਹਾਂ ਦਰਿਆ ਨੇੜਲੇ ਪਿੰਡਾਂ ਦੇ ਲੋਕਾਂ ਨਾਲ ਗੱਲ ਕਰਦਿਆ ਕਿਹਾ ਕਿ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਜੇਕਰ ਹੜ੍ਹ ਵਰਗੇ ਕੋਈ ਵੀ ਹਾਲਾਤ ਪੈਦਾ ਹੁੰਦੇ ਹਨ ਤਾਂ ਪ੍ਰਸ਼ਾਸਨ ਬਿਨਾਂ ਕਿਸੇ ਦੇਰੀ ਰਾਹਤ ਕਾਰਜ ਚਲਾਉਣ ਲਈ ਢੁੱਕਵੇਂ ਪ੍ਰਬੰਧਾਂ ਤੇ ਤਿਆਰੀ ਨਾਲ ਲੈਸ ਹੈ।

ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰ ’ਤੇ ਹੜ੍ਹ ਕੰਟਰੋਲ ਰੂਮ ਸਥਾਪਤ ਕੀਤਾ ਗਿਆ, ਜਿਸ ਦਾ ਫੋਨ ਨੰਬਰ 0181-221157 ਹੈ ਅਤੇ ਐਮਰਜੰਸੀ ਪੈਣ ਤੇ ਇਸ ਨੰਬਰ ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਵੱਲ ਕੋਈ ਧਿਆਨ ਨਾ ਦਿੱਤਾ ਜਾਵੇ ਕਿਉਂਕਿ ਸ਼ੋਸ਼ਲ ਮੀਡੀਆ ’ਤੇ ਹੋਰ ਜ਼ਿਲ੍ਹਿਆ ਦੀਆਂ ਤਸਵੀਰਾਂ ਪਾ ਕੇ ਲੋਕਾਂ ਨੂੰ ਡਰਾਇਆ ਜਾ ਰਿਹਾ ਹੈ।

 

 

Advertisement
Show comments