ਚੰਡੀਗੜ੍ਹ: ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਰਮੇ ਦੇ ਬੀਜਾਂ ’ਤੇ 33 ਫ਼ੀਸਦੀ ਸਬਸਿਡੀ ਦੇਣ ਸਬੰਧੀ ਕੀਤੇ ਗਏ ਵਾਅਦੇ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ 15,541 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 2.69 ਕਰੋੜ ਰੁਪਏ ਦੀ ਸਬਸਿਡੀ ਪਾਈ ਗਈ ਹੈ। ਇਸ ਸਾਲ ਡੀਬੀਟੀ ਪ੍ਰਣਾਲੀ ਰਾਹੀਂ 87,173 ਕਿਸਾਨਾਂ ਨੂੰ ਨਰਮੇ ਦੇ ਬੀਜ ਦੀ ਸਬਸਿਡੀ ਵਜੋਂ ਹੁਣ ਤੱਕ ਕੁੱਲ 17.02 ਕਰੋੜ ਰੁਪਏ ਟਰਾਂਸਫ਼ਰ ਕੀਤੇ ਗਏ ਹਨ। ਇਹ ਸਬਸਿਡੀ ਪੀਏਯੂ ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ਉੱਤੇ ਦਿੱਤੀ ਜਾ ਰਹੀ ਹੈ। -ਟਨਸ