ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਗਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਅੱਜ ਰੋਸ ਪ੍ਰਦਰਸ਼ਨ ਕਰ ਰਹੇ ਗੰਨਾ ਉਤਪਾਦਕ ਕਿਸਾਨਾਂ ਨਾਲ ਇੱਕਜੁਟਤਾ ਪ੍ਰਗਟ ਕਰਦਿਆਂ ਮੰਗ ਕੀਤੀ ਕਿ ਕਾਂਗਰਸ ਸਰਕਾਰ ਗੰਨੇ ਦਾ ਸਰਕਾਰੀ ਖਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰੇ। ਉਨ੍ਹਾਂ ਗੰਨਾ ਉਤਪਾਦਕਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਵੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਗੰਨਾ ਉਤਪਾਦਕਾਂ ਦੇ ਬਕਾਏ ਵਿਆਜ਼ ਸਮੇਤ ਅਦਾ ਕੀਤੇ ਜਾਣ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਜੇਕਰ ਕਾਂਗਰਸ ਸਰਕਾਰ ਨੇ ਗੰਨਾ ਉਤਪਾਦਕਾਂ ਨਾਲ ਨਿਆਂ ਨਾ ਕੀਤਾ ਤਾਂ ਫਿਰ ਅਗਲੀ ਅਕਾਲੀ ਦਲ ਤੇ ਬਸਪਾ ਗੱਠਜੋੜ ਸਰਕਾਰ ਗੰਨੇ ਦਾ ਸਰਕਾਰੀ ਖ਼ਰੀਦ ਭਾਅ ਵਧਾ ਕੇ 380 ਰੁਪਏ ਪ੍ਰਤੀ ਕੁਇੰਟਲ ਕਰੇਗੀ। ਉਨ੍ਹਾਂ ਕਿਹਾ ਕਿ ਇਹ ਵਾਅਦਾ ਚੋਣ ਮਨੋਰਥ ਪੱਤਰ ਵਿੱਚ ਵੀ ਸ਼ਾਮਲ ਕੀਤਾ ਜਾਵੇਗਾ।