ਨਿੱਜੀ ਪੱਤਰ ਪ੍ਰੇਰਕ
ਜ਼ੀਰਕਪੁਰ, 23 ਅਗਸਤ
ਇਥੋਂ ਦੇ ਲੋਹਗੜ੍ਹ ਖੇਤਰ ਵਿੱਚ ਸਥਿਤ ਗੋਲਡਨ ਐਨਕਲੇਵ ਵਸਨੀਕ ਇੱਕ ਕਰੀਬ 29 ਸਾਲਾ ਵਿਆਹੁਤਾ ਔਰਤ ਦੀ ਮੌਤ ਹੋ ਗਈ। ਪੁਲੀਸ ਨੇ ਮ੍ਰਿਤਕਾ ਦੇ ਪਿਤਾ ਦੇ ਬਿਆਨਾਂ ਦੇ ਆਧਾਰ ’ਤੇ ਉਸ ਦੇ ਪਤੀ ਖ਼ਿਲਾਫ਼ ਕਥਿਤ ਦਾਜ ਲਈ ਤੰਗ ਕਰਨ ਅਤੇ ਖ਼ੁਦਕੁਸ਼ੀ ਕਰਨ ਲਈ ਮਜਬੂਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ। ਮੁਲਜ਼ਮ ਹਾਲੇ ਫ਼ਰਾਰ ਦੱਸਿਆ ਜਾ ਰਿਹਾ ਹੈ। ਸੁਨੀਲ ਕਥੂਰੀਆ ਵਾਸੀ ਸੈਕਟਰ-21 ਚੰਡੀਗੜ੍ਹ ਨੇ ਦੱਸਿਆ ਕਿ ਉਸ ਦਾ ਜਵਾਈ ਉਸ ਦੀ ਲੜਕੀ ਸ਼ਿਵਾਨੀ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਦਾ ਸੀ। ਸਬ-ਇੰਸਪੈਕਟਰ ਅਜੀਤ ਸਿੰਘ ਨੇ ਦੱਸਿਆ ਕਿ ਪੀੜਤਾ ਨੂੰ ਇਲਾਜ ਲਈ ਨਿੱਜੀ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਉਸ ਦੀ ਹਾਲਤ ਵਿੱਚ ਕੋਈ ਸੁਧਾਰ ਨਾ ਹੋਣ ਕਾਰਨ ਉਸ ਨੂੰ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਪੀੜਤਾ ਨੂੰ ਮ੍ਰਿਤਕ ਕਰਾਰ ਦੇ ਦਿੱਤਾ।