ਪੱਤਰ ਪ੍ਰੇਰਕ
ਬੁਢਲਾਡਾ, 19 ਅਪਰੈਲ
ਪਿੰਡ ਭਾਦੜਾ ਵਿੱਚ ਕਿਸਾਨ ਮੱਖਣ ਸਿੰਘ (42) ਨੇ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਅੱਜ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਮੱਖਣ ਸਿੰਘ ਬੁਢਲਾਡਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ’ਤੇ ਕੰਮ ਕਰਨ ਸਮੇਤ ਖੇਤੀਬਾੜੀ ਵੀ ਕਰਦਾ ਸੀ। ਇਸ ਵਾਰ ਕਣਕ ਦਾ ਝਾੜ ਘੱਟ ਨਿਕਲਣ ਕਾਰਨ ਉਹ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਕਾਰਨ ਅੱਜ ਸਵੇਰੇ ਉਸ ਨੇ ਆਪਣੇ ਖੇਤ ਜਾ ਕੇ ਫਾਹਾ ਲਾ ਲਿਆ। ਪਿੰਡ ਦੀ ਸਰਪੰਚ ਸੁਖਜੀਤ ਕੌਰ ਤੇ ਕਿਸਾਨ ਆਗੂ ਦਰਸ਼ਨ ਸਿੰਘ ਗੁਰਨੇ ਨੇ ਸਰਕਾਰ ਤੋਂ ਪੀੜਤ ਪਰਿਵਾਰ ਦੇ ਇੱਕ ਜੀਅ ਨੂੰ ਨੌਕਰੀ ਅਤੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।