ਪੱਤਰ ਪ੍ਰੇਰਕ
ਮਾਨਸਾ, 10 ਨਵੰਬਰ
ਗੁਲਾਬੀ ਸੁੰਡੀ ਕਾਰਨ ਤਬਾਹ ਹੋਈ ਫ਼ਸਲ ਤੋਂ ਦੁਖੀ ਜ਼ਿਲ੍ਹੇ ਦੇ ਪਿੰਡ ਬੁਰਜ ਹਰੀ ਦੇ ਨੌਜਵਾਨ ਰੁਲਦੂ ਸਿੰਘ ਉਰਫ਼ ਗੋਰਾ (26) ਨੇ ਫ਼ਾਹਾ ਲੈ ਲਿਆ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਰੁਲਦੂ ਸਿੰਘ ਕੋਲ ਢਾਈ ਕੁ ਏਕੜ ਜ਼ਮੀਨ ਸੀ ਤੇ ਉਸ ਸਿਰ ਆੜ੍ਹਤੀਆਂ ਅਤੇ ਸੁਸਾਇਟੀ ਦਾ ਪੰਜ ਤੋਂ ਛੇ ਲੱਖ ਦਾ ਕਰਜ਼ਾ ਸੀ। ਗੁਲਾਬੀ ਸੁੰਡੀ ਕਾਰਨ ਉਸ ਦੀ ਨਰਮੇ ਦੀ ਫ਼ਸਲ ਵੀ ਤਬਾਹ ਹੋ ਗਈ, ਜਿਸ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਪ੍ਰੇਸ਼ਾਨ ਸੀ। ਇਸੇ ਪ੍ਰੇਸ਼ਾਨੀ ਕਾਰਨ ਉਸ ਨੇ ਖੁਦਕੁਸ਼ੀ ਕਰ ਲਈ। ਆਗੂ ਨੇ ਪੰਜਾਬ ਸਰਕਾਰ ਤੋਂ ਪੀੜਤ ਪਰਿਵਾਰ ਨੂੰ ਬਣਦਾ ਮੁਆਵਜ਼ਾ, ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਸਮੁੱਚਾ ਕਰਜ਼ਾ ਮੁਆਫ਼ ਕਰਨ ਦੀ ਮੰਗ ਕੀਤੀ।