ਪੱਤਰ ਪ੍ਰੇਰਕ
ਮਹਿਲ ਕਲਾਂ, 19 ਮਈ
ਪਿੰਡ ਖਿਆਲੀ ਵਿੱਚ ਦਲਿਤ ਪਰਿਵਾਰ ਨਾਲ ਸਬੰਧਤ ਨੌਜਵਾਨ ਗਗਨਪਾਲ ਸਿੰਘ (18) ਪੁੱਤਰ ਜਸਬੀਰ ਸਿੰਘ ਵੱਲੋਂ ਆਰਥਿਕ ਤੰਗੀ ਕਾਰਨ ਬੀਤੀ ਰਾਤ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਗਈ ਹੈ। ਜਾਣਕਾਰੀ ਅਨੁਸਾਰ ਗਗਨਪਾਲ ਸਿੰਘ ਦੀ ਮਾਤਾ ਦੀ ਗੰਭੀਰ ਬਿਮਾਰੀ ਕਾਰਨ ਪਿਛਲੇ ਸਾਲ ਮੌਤ ਹੋ ਗਈ ਸੀ ਅਤੇ ਉਸ ਦੇ ਇਲਾਜ ’ਤੇ ਪਰਿਵਾਰ ਦੀ ਸਮਰੱਥਾ ਤੋਂ ਵੱਧ ਖਰਚਾ ਹੋ ਗਿਆ ਸੀ, ਜਿਸ ਕਾਰਨ ਨੌਜਵਾਨ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਕਾਰਨ ਗਗਨਪਾਲ ਸਿੰਘ ਨੇ ਖੁਦਕੁਸ਼ੀ ਕਰ ਲਈ। ਪੁਲੀਸ ਥਾਣਾ ਠੁੱਲੀਵਾਲ ਦੇ ਏਐੱਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਨੌਜਵਾਨ ਦੇ ਭਰਾ ਅੰਮ੍ਰਿਤਪਾਲ ਸਿੰਘ ਤੇ ਬਿਆਨਾਂ ਦੇ ਆਧਾਰ ’ਤੇ 174 ਦੀ ਕਾਰਵਾਈ ਕੀਤੀ ਗਈ ਹੈ।