DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਹਰਿਆਣਾ ਸਕੱਤਰੇਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ

ਇਥੇ ਹਰਿਆਣਾ ਸਿਵਲ ਸਕੱਤਰੇਤ ਦੀ ਛੱਤ ਤੋਂ ਮੁਲਾਜ਼ਮ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋ ਹਰਿਆਣਾ ਦੇ ਆਈ ਏ ਐਸ ਅਧਿਕਾਰੀ ਹਿਤੇਸ਼ ਕੁਮਾਰ ਮੀਨਾ ਦਾ ਸਕੱਤਰ ਸੀ। ਚੰਡੀਗੜ੍ਹ ਪੁਲੀਸ ਨੇ...

  • fb
  • twitter
  • whatsapp
  • whatsapp
Advertisement

ਇਥੇ ਹਰਿਆਣਾ ਸਿਵਲ ਸਕੱਤਰੇਤ ਦੀ ਛੱਤ ਤੋਂ ਮੁਲਾਜ਼ਮ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗਣੇਸ਼ ਦਾਸ ਅਰੋੜਾ ਵਜੋਂ ਹੋਈ ਹੈ, ਜੋ ਹਰਿਆਣਾ ਦੇ ਆਈ ਏ ਐਸ ਅਧਿਕਾਰੀ ਹਿਤੇਸ਼ ਕੁਮਾਰ ਮੀਨਾ ਦਾ ਸਕੱਤਰ ਸੀ। ਚੰਡੀਗੜ੍ਹ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਵੱਲੋਂ 15 ਦਿਨ ਪਹਿਲਾਂ ਵੀ ਸਕੱਤਰੇਤ ਦੀ ਛੱਤ ਤੋਂ ਛਾਲ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਅੱਜ ਦੁਪਹਿਰੇ ਗਣੇਸ਼ ਨੇ ਸਿਵਲ ਸਕੱਤਰੇਤ ਦੀ ਛੱਤ ਉੱਤੇ ਪਹੁੰਚ ਕੇ ਛਾਲ ਮਾਰ ਦਿੱਤੀ। ਉਸ ਨੂੰ ਸੈਕਟਰ 16 ਸਥਿਤ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਉਸ ਦੀ ਪਤਨੀ ਰਾਜ ਭਵਨ ਵਿੱਚ ਤਾਇਨਾਤ ਹੈ। ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਉਸ ਨੇ ਇਸ ਸਾਲ ਅਕਤੂਬਰ ਵਿੱਚ ਸੇਵਾਮੁਕਤ ਹੋਣਾ ਸੀ।

Advertisement
Advertisement
×