ਘਰੇਲੂ ਝਗੜੇ ਕਾਰਨ ਪਤੀ ਵੱਲੋਂ ਗੋਲੀ ਮਾਰ ਕੇ ਖ਼ੁਦਕੁਸ਼ੀ
ਜਸਬੀਰ ਸਿੰਘ ਚਾਨਾ ਕਪੂਰਥਲਾ, 2 ਜੁਲਾਈ ਅੱਜ ਦੁਪਹਿਰ ਪਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਥਾਣਾ ਸਿਟੀ ਦੇ ਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ...
Advertisement
ਜਸਬੀਰ ਸਿੰਘ ਚਾਨਾ
ਕਪੂਰਥਲਾ, 2 ਜੁਲਾਈ
Advertisement
ਅੱਜ ਦੁਪਹਿਰ ਪਤੀ ਨੇ ਆਪਣੀ ਪਤਨੀ ਨਾਲ ਝਗੜੇ ਤੋਂ ਪ੍ਰੇਸ਼ਾਨ ਹੋ ਕੇ ਖੁਦ ਨੂੰ ਗੋਲੀ ਮਾਰ ਕੇ ਜਾਨ ਦੇ ਦਿੱਤੀ। ਥਾਣਾ ਸਿਟੀ ਦੇ ਐੱਸਆਈ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸੁਖਚੈਨ ਸਿੰਘ ਉਰਫ਼ ਸੁੱਖਾ ਪੁੱਤਰ ਬਖਸ਼ੀਸ਼ ਸਿੰਘ ਵਾਸੀ ਇੰਦਰ ਵਿਹਾਰ ਔਜਲਾ ਫਾਟਕ ਰੋਡ ਦਾ ਆਪਣੀ ਪਤਨੀ ਨਾਲ ਘਰੇਲੂ ਵਿਵਾਦ ਚੱਲ ਰਿਹਾ ਸੀ। ਉਸ ਨੇ ਬੀਤੇ ਦਿਨੀਂ ਵੀ ਕਰਤਾਰਪੁਰ ’ਚ ਆਪਣੇ ਸਹੁਰੇ ਪਰਿਵਾਰ ਨਾਲ ਕਥਿਤ ਤੌਰ ’ਤੇ ਝਗੜਾ ਕੀਤਾ ਸੀ ਤੇ ਫਾਇਰਿੰਗ ਕੀਤੇ ਜਾਣ ਬਾਰੇ ਵੀ ਕਿਹਾ ਜਾ ਰਿਹਾ ਹੈ, ਜਿਸ ਤਹਿਤ ਉਸ ਵਿਰੁੱਧ ਥਾਣਾ ਕਰਤਾਰਪੁਰ ’ਚ ਮਾਮਲਾ ਦਰਜ ਹੈ। ਅੱਜ ਉਸ ਨੇ ਆਪਣੇ ਘਰ ਦੇ ਪਿੱਛੇ ਪਿਸਤੌਲ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਸਿਟੀ ਦੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਲਾਸ਼ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤੀ ਹੈ। ਪੁਲੀਸ ਅਨੁਸਾਰ ਮਾਮਲੇ ’ਚ ਅਗਲੀ ਕਾਰਵਾਈ ਜਾਰੀ ਹੈ।
Advertisement