ਪੱਤਰ ਪ੍ਰੇਰਕ
ਬਠਿੰਡਾ, 19 ਜੂਨ
ਇਥੇ ਨਗਰ ਨਿਗਮ ਦੇ ਚੀਫ ਸੈਨੇਟਰੀ ਸੁਪਰਵਾਈਜ਼ਰ ਨੇ ਅੱਜ ਆਪਣੇ ਦਫ਼ਤਰ ਵਿੱਚ ਲਾਈਵ ਹੋ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸੈਨੇਟਰੀ ਸੁਪਰਵਾਈਜ਼ਰ ਹਰਜਿੰਦਰ ਸਿੰਘ ਨੇਗੀ ਵਜੋਂ ਹੋਈ ਹੈ। ਮੁਲਾਜ਼ਮ ਨੇ ਮਰਨ ਤੋਂ ਪਹਿਲਾਂ ਆਪਣੇ ਦਫ਼ਤਰ ਵਿੱਚ ਬਣਾਈ ਇਹ ਵੀਡੀਓ ਸੋਸ਼ਲ ਮੀਡੀਆ ’ਤੇ ਪਾਈ ਸੀ। ਇਸ ਵੀਡੀਓ ਵਿੱਚ ਉਹ ਨਗਰ ਨਿਗਮ ਦੇ ਇਕ ਅਧਿਕਾਰੀ ’ਤੇ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾ ਰਿਹਾ ਹੈ। ਇਸ ਵੀਡੀਓ ਵਿੱਚ ਉਸ ਨੇ ਜ਼ਹਿਰਲੀ ਚੀਜ਼ ਨਿਗਲਣ ਤੋਂ ਬਾਅਦ ਨਗਰ ਨਿਗਮ ਦੇ ਕੁਝ ਮੁਲਾਜ਼ਮਾਂ ਅਤੇ ਆਪਣੇ ਬੱਚਿਆਂ ਤੋਂ ਵੀ ਮੁਆਫ਼ੀ ਮੰਗੀ। ਨਗਰ ਨਿਗਮ ਦੇ ਕਰਮਚਾਰੀਆਂ ਨੇ ਉਸ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੋਤਵਾਲੀ ਦੇ ਮੁਖੀ ਨੇ ਦੱਸਿਆ ਕਿ ਇਸ ਮਾਮਲੇ ਨੂੰ ਡੂੰਘਾਈ ਨਾਲ ਵਾਚਣਗੇ ਕਿ ਮੁਲਾਜ਼ਮ ਨੇ ਖੁਦਕੁਸ਼ੀ ਕਿਉਂ ਕੀਤੀ ਹੈ।