ਸਰਪੰਚ ਖ਼ਿਲਾਫ਼ ਕਾਰਵਾਈ ਨਾ ਹੋਣ ’ਤੇ ਖ਼ੁਦਕੁਸ਼ੀ
ਇੱਥੇ ਇੱਕ ਵਿਅਕਤੀ ਨੇ ਜ਼ਮੀਨ ਦੇ ਮਾਮਲੇ ’ਚ ਸਰਪੰਚ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਭੁਲੱਥ ਪੁਲੀਸ ਨੇ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਵਿੰਦਰ ਕੌਰ ਪਤਨੀ ਲਖਵਿੰਦਰ...
Advertisement
ਇੱਥੇ ਇੱਕ ਵਿਅਕਤੀ ਨੇ ਜ਼ਮੀਨ ਦੇ ਮਾਮਲੇ ’ਚ ਸਰਪੰਚ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕਾਰਵਾਈ ਨਾ ਹੋਣ ਕਾਰਨ ਖ਼ੁਦਕੁਸ਼ੀ ਕਰ ਲਈ। ਇਸ ਸਬੰਧੀ ਭੁਲੱਥ ਪੁਲੀਸ ਨੇ ਦਰਜਨ ਤੋਂ ਵੱਧ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਬਲਵਿੰਦਰ ਕੌਰ ਪਤਨੀ ਲਖਵਿੰਦਰ ਸਿੰਘ ਵਾਸੀ ਬਾਕਰਪੁਰ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਪਿਤਾ ਦੀ ਜ਼ਮੀਨ ਨੂੰ ਹਥਿਆਉਣਾ ਚਾਹੁੰਦੇ ਸਨ। ਇਸ ਸਬੰਧੀ ਪੁਲੀਸ ਨੂੰ ਸੂਚਨਾ ਦੇਣ ਉਪਰੰਤ ਸਰਪੰਚ ਦੇ ਪਰਿਵਾਰ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਗਈ। ਇਸ ਤੋੋਂ ਦੁਖੀ ਹੋ ਕੇ ਉਸ ਦੇ ਪਿਤਾ ਸੁਰਿੰਦਰ ਸਿੰਘ ਨੇ ਖ਼ੁਦਕੁਸ਼ੀ ਕਰ ਲਈ। ਪੁਲੀਸ ਨੇ ਸੁਖਦੀਪ ਸਿੰਘ, ਨਰਿੰਦਰ ਕੌਰ, ਕੁਲਦੀਪ ਸਿੰਘ, ਰਾਜਿੰਦਰ ਕੌਰ ਪਤਨੀ ਮਹਿੰਗਾ ਸਿੰਘ, ਸੁਖਵਿੰਦਰ ਸਿੰਘ, ਪਰਮਜੀਤ ਕੌਰ, ਸੁਲਖਣ ਸਿੰਘ, ਮਹਿੰਗਾ ਸਿੰਘ, ਕਪੂਰ ਸਿੰਘ ਵਾਸੀ ਪਿੰਡ ਬਾਕਰਪੁਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
Advertisement
Advertisement