ਫੇਸਬੁੱਕ ’ਤੇ ਲਾਈਵ ਹੋ ਕੇ ਕੀਤੀ ਖ਼ੁਦਕੁਸ਼ੀ
ਠੱਗੀ ਤੋਂ ਪ੍ਰੇਸ਼ਾਨ ਸੀ ਕਸ਼ਮੀਰੀ ਲਾਲ
Advertisement
ਫਿਲੌਰ: ਪਿੰਡ ਗੜਾ ਦੇ ਵਸਨੀਕ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਖ਼ੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਕਸ਼ਮੀਰੀ ਲਾਲ ਨੂੰ ਕਥਿਤ ਤੌਰ ’ਤੇ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਪਵਨ ਕੁਮਾਰ ਸੈਫਾਬਾਦ ਨੇ ਉਸ ਦੇ ਪੈਸੇ ਲੁੱਟ ਲਏ। ਇਸ ਤੋਂ ਦੁਖੀ ਹੋ ਕੇ ਕਸ਼ਮੀਰੀ ਲਾਲ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਵੀਡੀਓ ਅਤੇ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲੀਸ ਨੇ ਪਵਨ ਕੁਮਾਰ ਤੇ ਉਸ ਦੇ ਪਰਿਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਕਸ਼ਮੀਰੀ ਲਾਲ ਨੇ ਫੇਸਬੁੱਕ ’ਤੇ ਲਾਈਵ ਹੋ ਕੇ ਸਾਰੀ ਘਟਨਾ ਦੱਸੀ ਅਤੇ ਜ਼ਹਿਰ ਖਾ ਕੇ ਖ਼ੁਦਕੁਸ਼ੀ ਕਰ ਲਈ। -ਪੱਤਰ ਪ੍ਰੇਰਕ
Advertisement
Advertisement