DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਗੁਲਜ਼ਾਰ ਸਿੰਘ ਖੁਦਕੁਸ਼ੀ ਮਾਮਲਾ: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵੱਲੋਂ ਪੀੜਤ ਪਰਿਵਾਰ ਨਾਲ ਮੁਲਾਕਾਤ

ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦਾ ਭਰੋਸਾ

  • fb
  • twitter
  • whatsapp
  • whatsapp
featured-img featured-img
ਚੇਅਰਮੈਨ ਕਿਸ਼ੋਰ ਮਕਵਾਨਾ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ।
Advertisement

ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨੇ ਗੁਲਜ਼ਾਰ ਸਿੰਘ ਤੂਰਬੰਜਾਰਾ ਦੀ ਖੁਦਕੁਸ਼ੀ ਮਾਮਲੇ ਸਬੰਧੀ ਵੀਰਵਾਰ ਨੂੰ ਪਿੰਡ ਤੂਰਬੰਜਾਰਾ ਪਹੁੰਚ ਕੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਤੇ ਮਾਮਲੇ ਦੀ ਜਾਣਕਾਰੀ ਲੈਣ ਮਗਰੋਂ ਪਰਿਵਾਰ ਨੂੰ ਮੁਲਜ਼ਮਾਂ  ਖ਼ਿਲਾਫ਼ ਸਖ਼ਤ ਕਾਰਵਾਈ ਕਰਵਾਉਣ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਚੰਡੀਗੜ੍ਹ ਦਫ਼ਤਰ ਦੇ ਡਾਇਰੈਕਟਰ ਡਾ. ਆਰ ਸਟਾਲਿਨ, ਡੀ ਸੀ ਸੰਗਰੂਰ, ਡੀ ਆਈ ਜੀ, ਐੱਸ ਐੱਸ ਪੀ ਸੰਗਰੂਰ, ਐੱਸ ਡੀ ਐੱਮ ਦਿੜ੍ਹਬਾ ਆਦਿ ਹਾਜ਼ਰ ਸਨ।

ਪੀੜਤ ਪਰਿਵਾਰ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਕਿਹਾ ਕਿ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਬਹੁਤ ਗੰਭੀਰ ਤੇ ਸੰਵੇਦਨਸ਼ੀਲ ਮਾਮਲਾ ਹੈ ਕਿਉਂਕਿ ਉਹ ਵਿੱਤ ਮੰਤਰੀ ਦੇ ਸਮਾਗਮ ਵਿੱਚ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾ ਰਿਹਾ ਸੀ। ਉਸ ਨੂੰ ਡਰਾਇਆ ਅਤੇ ਧਮਕਾਇਆ ਗਿਆ, ਜਿਸ ਕਾਰਨ ਉਸ ਨੇ ਆਪਣੀ ਜਾਨ ਗੁਆਈ ਹੈ। ਚੇਅਰਮੈਨ ਕਿਸ਼ੋਰ ਮਕਵਾਨਾ ਨੇ ਕਿਹਾ, ‘‘ਮੈਂ ਪੀੜਤ ਪਰਿਵਾਰ ਤੋਂ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ।

Advertisement

ਗੁਲਜ਼ਾਰ ਸਿੰਘ ਦੇ ਪਰਿਵਾਰ ਦੀ ਮੰਗ ਹੈ ਕਿ ਮਾਮਲੇ ’ਚ ਜੋ ਵੀ ਮੁਲਜ਼ਮ ਹੈ, ਮੰਤਰੀ ਸਣੇ ਉਨ੍ਹਾਂ ਸਾਰਿਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।’’ ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਡਰਾਉਣਾ-ਧਮਕਾਉਣਾ ਬੰਦ ਕੀਤਾ ਜਾਣਾ ਚਾਹੀਦਾ ਹੈ ਤੇ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਚੇਅਰਮੈਨ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਇਸ ਸਬੰਧੀ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪਰਿਵਾਰ ਦੀਆਂ ਸਾਰੀਆਂ ਮੰਗਾਂ ਰੱਖੀਆਂ ਜਾਣਗੀਆਂ। ਉਨ੍ਹਾਂ ਨੇ ਪੀੜਤ ਪਰਿਵਾਰ ਦੀਆਂ ਮੰਗਾਂ ਪੂਰੀਆਂ ਕਰਵਾਉਣ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਅਤੇ ਪਰਿਵਾਰ ਨੂੰ ਸੁਰੱਖਿਆ ਦਿਵਾਉਣ ਦਾ ਭਰੋਸਾ ਵੀ ਦਿੱਤਾ। ਇਸ ਮੌਕੇ ਭਾਜਪਾ ਆਗੂ ਦਮਨ ਬਾਜਵਾ, ਹਰਪਾਲ ਸਿੰਘ ਖਡਿਆਲ ਆਦਿ ਮੌਜੂਦ ਸਨ।

Advertisement

Advertisement
×