ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

Sukhbir Badal ਤੇ ਹੋਰ ਆਗੂਆਂ ਵੱਲੋਂ ਭੁੱਲਾਂ-ਚੁੱਕਾਂ ਦੀ ਮੁਆਫ਼ੀ ਲਈ ਅਕਾਲ ਤਖ਼ਤ ’ਤੇ ਅਰਦਾਸ

ਤਨਖ਼ਾਹ ਪੂਰੀ ਹੋਣ ਮਗਰੋਂ ਹੋਏ ਪੇਸ਼; ਸੁਖਬੀਰ ਮੀਡੀਆ ਤੋਂ ਦੂਰ ਰਹੇ
ਅਕਾਲ ਤਖ਼ਤ ’ਤੇੇ ਅਰਦਾਸ ’ਚ ਸ਼ਾਮਲ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 13 ਦਸੰਬਰ

Advertisement

ਅਕਾਲ ਤਖ਼ਤ ਵੱਲੋਂ ਲਾਈ ਤਨਖ਼ਾਹ ਪੂਰੀ ਕਰਨ ਮਗਰੋਂ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੇ ਅੱਜ ਇੱਥੇ ਅਕਾਲ ਤਖ਼ਤ ਵਿਖੇ ਤਤਕਾਲੀ ਸਰਕਾਰ ਵੇਲੇ ਹੋਈਆਂ ਭੁੱਲਾਂ-ਚੁੱਕਾਂ ਅਤੇ ਗ਼ਲਤੀਆਂ ਦੀ ਖ਼ਿਮਾ ਯਾਚਨਾ ਦੀ ਅਰਦਾਸ ਕੀਤੀ ਹੈ। ਇਸ ਸਬੰਧ ਵਿੱਚ ਅੱਜ ਸਵੇਰੇ ਸੁਖਬੀਰ ਸਣੇ ਡਾ. ਦਲਜੀਤ ਸਿੰਘ ਚੀਮਾ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਬਲਵਿੰਦਰ ਸਿੰਘ ਭੂੰਦੜ, ਗੁਲਜ਼ਾਰ ਸਿੰਘ ਰਣੀਕੇ ਅਕਾਲ ਤਖ਼ਤ ਵਿਖੇ ਪੁੱਜੇ। ਅੱਜ ਸ੍ਰੀ ਬਾਦਲ ਦੁਆਲੇ ਸਖ਼ਤ ਸੁਰੱਖਿਆ ਘੇਰਾ ਸੀ। ਅਕਾਲ ਤਖ਼ਤ ਵਿਖੇ ਉਨ੍ਹਾਂ ਕੋਲੋਂ ਤਨਖ਼ਾਹ ਪੂਰੀ ਕਰਨ ਸਬੰਧੀ ਸਬੂਤ ਆਦਿ ਲੈ ਕੇ ਤਸਦੀਕ ਕੀਤੀ ਗਈ। ਇਸ ਮਗਰੋਂ ਅਕਾਲ ਤਖ਼ਤ ਵਿਖੇ ਉਨ੍ਹਾਂ ਦੀਆਂ ਭੁੱਲਾਂ-ਚੁੱਕਾਂ ਦੀ ਖਿਮਾ ਯਾਚਨਾ ਸਬੰਧੀ ਅਰਦਾਸ ਕੀਤੀ ਗਈ ਤੇ ਇਸ ਸਬੰਧੀ ਲੋੜੀਂਦਾ ਦਸਤਾਵੇਜ਼ ਵੀ ਸੌਂਪਿਆ ਗਿਆ।

ਦੱਸਣਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ 2 ਦਸੰਬਰ ਨੂੰ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਤਨਖ਼ਾਹ ਲਾਈ ਗਈ ਸੀ। ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਖ਼ਿਲਾਫ਼ ਲਾਏ ਦੋਸ਼ਾਂ ਨੂੰ ਸੁਖਬੀਰ ਨੇ ਸਿੱਖ ਸੰਗਤ ਦੇ ਸਾਹਮਣੇ ਕਬੂਲ ਕੀਤਾ ਸੀ।

ਡੇਰਾ ਮੁਖੀ ਦੀ ਮੁਆਫ਼ੀ ਇਸ਼ਿਤਹਾਰਾਂ ’ਤੇ ਖਰਚੇ ਪੈਸੇ ਐੱਸਜੀਪੀਸੀ ਦੇ ਖਾਤੇ ’ਚ ਜਮ੍ਹਾਂ ਕਰਵਾਏ

ਅੰਮ੍ਰਿਤਸਰ:

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਅਤੇ ਪੰਜ ਹੋਰ ਅਕਾਲੀ ਆਗੂਆਂ ਵੱਲੋਂ ਅੱਜ ਅਕਾਲ ਤਖ਼ਤ ’ਤੇ ਮੁਆਫ਼ੀ ਸਬੰਧੀ ਅਰਦਾਸ ਤੋਂ ਪਹਿਲਾਂ ਲਗਪਗ 95 ਲੱਖ ਰੁਪਏ ਦੀ ਰਕਮ ਸ਼੍ਰੋਮਣੀ ਕਮੇਟੀ ਦੇ ਅਕਾਊਂਟ ਵਿਭਾਗ ਵਿੱਚ ਜਮ੍ਹਾਂ ਕਰਵਾਈ ਗਈ ਹੈ। ਇਹ ਉਹ ਰਕਮ ਹੈ, ਜੋ ਡੇਰਾ ਮੁਖੀ ਨੂੰ ਅਕਾਲ ਤਖ਼ਤ ਤੋਂ ਮੁਆਫ਼ੀ ਦੇਣ ਸਬੰਧੀ ਫ਼ੈਸਲੇ ਨੂੰ ਜਾਇਜ਼ ਠਹਿਰਾਉਣ ਵਾਸਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ਼ਤਿਹਾਰਾਂ ਦੇ ਰੂਪ ਵਿੱਚ ਖ਼ਰਚੀ ਗਈ ਸੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਇਹ ਰਕਮ ਜਮ੍ਹਾਂ ਕਰਵਾਉਣ ਦੀ ਪੁਸ਼ਟੀ ਕੀਤੀ ਹੈ। ਜਾਣਕਾਰੀ ਮੁਤਾਬਕ ਸ਼੍ਰੋਮਣੀ ਕਮੇਟੀ ਵੱਲੋਂ ਲਗਪਗ 82 ਲੱਖ ਰੁਪਏ ਦੀ ਰਕਮ ਖ਼ਰਚੀ ਗਈ ਸੀ ਜੋ ਵਿਆਜ ਸਣੇ ਇਹ ਇੱਕ ਕਰੋੜ ਦਸ ਲੱਖ ਰੁਪਏ ਬਣਦੀ ਹੈ। ਸੁਖਦੇਵ ਸਿੰਘ ਢੀਂਡਸਾ ਵੱਲੋਂ ਆਪਣੀ ਹਿੱਸੇ ਆਉਂਦੀ 15,78,685 ਰੁਪਏ ਦੀ ਰਕਮ ਜਮ੍ਹਾਂ ਕਰਵਾਉਣੀ ਬਾਕੀ ਹੈ।

Advertisement
Tags :
akalidalSukhbir Badal