ਸੁਖਬੀਰ ਬਾਦਲ ਨੇ ਹਾਰ ਦੀ ਜ਼ਿੰਮੇਵਾਰੀ ਕਬੂਲੀ

ਸੁਖਬੀਰ ਬਾਦਲ ਨੇ ਹਾਰ ਦੀ ਜ਼ਿੰਮੇਵਾਰੀ ਕਬੂਲੀ

ਪਿੰਡ ਬਾਦਲ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹਾਰ ਦੇ ਕਾਰਨਾਂ ’ਤੇ ਚਰਚਾ ਕਰਦੇ ਸੀਨੀਅਰ ਆਗੂ।

ਇਕਬਾਲ ਸਿੰਘ ਸ਼ਾਂਤ

ਲੰਬੀ, 11 ਮਾਰਚ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਅਸੈਂਬਲੀ ਚੋਣਾਂ ’ਚ ਪਾਰਟੀ ਨੂੰ ਮਿਲੀ ਹਾਰ ਦੀ ਜ਼ਿੰਮੇਵਾਰੀ ਅੱਜ ਆਪਣੇ ਸਿਰ ਲੈਂਦਿਆਂ ਨਤੀਜਿਆਂ ਦੀ ਪੜਚੋਲ ਅਤੇ ਮੰਥਨ ਲਈ 14 ਮਾਰਚ ਨੂੰ ਚੰਡੀਗੜ੍ਹ ’ਚ ਪਾਰਟੀ ਕੋਰ ਕਮੇਟੀ ਦੀ ਮੀਟਿੰਗ ਸੱਦੀ ਲਈ ਹੈ। ਮੀਟਿੰਗ ਵਿੱਚ ਸਮੁੱਚੇ ਉਮੀਦਵਾਰਾਂ ਨੂੰ ਸੱਦਿਆ ਗਿਆ ਹੈ। ਉਨ੍ਹਾਂ ਕਿਹਾ ਕਿ ਹਾਰ ਦੇ ਕਾਰਨਾਂ ਦੀ ਸਮੀਖਿਆ ਕਰਕੇ ਖਾਮੀਆਂ ਨੂੰ ਦੂਰ ਕੀਤਾ ਜਾਵੇਗਾ। ਇਥੇ ਪਿੰਡ ਬਾਦਲ ’ਚ ਪੱਤਰਕਾਰਾਂ ਦੇ ਰੂਬਰੂ ਹੁੰਦਿਆਂ ਸ੍ਰੀ ਬਾਦਲ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਆਵਾਜ਼ ਰੱਬ ਵਾਂਗ ਹੁੰਦੀ ਹੈ ਤੇ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਹੈ। ਉਨ੍ਹਾਂ ਉਮੀਦ ਜ਼ਾਹਿਰ ਕੀਤੀ ਕਿ ‘ਆਪ’ ਲੋਕਾਂ ਦੀਆਂ ਆਸਾਂ ਖ਼ਰੀ ਉਤਰੇਗੀ। ਸ੍ਰੀ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਕਾਰਾਤਮਕ ਕੰਮਾਂ ਲਈ ਜਿੱਥੇ ਆਮ ਆਦਮੀ ਪਾਰਟੀ ਦੀ ਹਮਾਇਤ ਕਰੇਗਾ, ਉਥੇ ਵਿਰੋਧੀ ਧਿਰ ਵਜੋਂ ਖਾਮੀਆਂ ਵੀ ਉਜਾਗਰ ਕਰੇਗਾ। ਉਨ੍ਹਾਂ ਕਿਹਾ ਕਿ ਸਰਹੱਦੀ ਸੂਬੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਇਹ ਬੇਹੱਦ ਜ਼ਰੂਰੀ ਹੈ।

ਵੋਟ ਫ਼ੀਸਦ ਵਿੱਚ ਫ਼ਰਕ ਬਾਰੇ ਸਵਾਲ ਦੇ ਜਵਾਬ ਵਿੱਚ ਸੁਖਬੀਰ ਨੇ ਕਿਹਾ ਕਿ ਆਪ ਦੀ ਹੂੰਝਾਫੇਰ ਜਿੱਤ ਨਾਲ ਸਾਰੀਆਂ ਪਾਰਟੀਆਂ ਨੂੰ ਵੱਡਾ ਫ਼ਰਕ ਪਿਆ ਹੈ। ਲੰਬੀ ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰੰਘ ਬਾਦਲ ਨੂੰ ਮਿਲੀ ਹਾਰ ਬਾਰੇ ਪੁੱਛਣ ’ਤੇ ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੀ ਸਿਆਸਤ ਜਿੱਤ-ਹਾਰ ’ਤੇ ਨਿਰਭਰ ਨਹੀਂ ਹੈ, ਬਲਕਿ ਪੰਜਾਬ ਦੀ ਸੇਵਾ ਨਾਲ ਜੁੜੀ ਹੋਈ ਹੈ। ਉਨ੍ਹਾਂ 16 ਸਾਲ ਜੇਲ੍ਹਾਂ ਕੱਟੀਆਂ ਹਨ, ਜੇਕਰ ਉਹ ਚਾਹੁੰਦੇ ਤਾਂ ਉਸ ਦੌਰਾਨ ਮੁੱਖ ਮੰਤਰੀ ਵੀ ਬਣ ਸਕਦੇ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਥ ਅਤੇ ਪੰਜਾਬ ਦੀ ਆਵਾਜ਼ ਹੈ, ਜਿਹੜੀ ਹਮੇਸ਼ਾ ਪੰਜਾਬ ਅਤੇ ਪੰਜਾਬੀਅਤ ਨਾਲ ਜੁੜੇ ਮਸਲੇ ’ਤੇ ਡਟੇਗੀ। ਉਨ੍ਹਾਂ ਕਿਹਾ ਕਿ ਜਿੱਤ-ਹਾਰ ਸਿਆਸਤ ਦਾ ਹਿੱਸਾ ਹੈ। ਉਨ੍ਹਾਂ ਵਰਕਰਾਂ ਦੀ ਮਿਹਨਤ ਅਤੇ ਬੁਲੰਦ ਹੌਸਲੇ ਦੀ ਸ਼ਲਾਘਾ ਕੀਤੀ।

ਇਸ ਦੌਰਾਨ ਵੱਖ-ਵੱਖ ਹਲਕਿਆਂ ਤੋਂ ਹਾਰੇ ਹੋਏ ਅਕਾਲੀ ਉਮੀਦਵਾਰਾਂ ਨੇ ਅੱਜ ਪਿੰਡ ਬਾਦਲ ’ਚ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ। ਇਨ੍ਹਾਂ ਵਿੱਚ ਸਿਕੰਦਰ ਸਿੰਘ ਮਲੂਕਾ, ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੰਟੀ ਰੋਮਾਣਾ, ਰੋਜ਼ੀ ਬਰਕੰਦੀ, ਮਨਤਾਰ ਸਿੰਘ ਬਰਾੜ, ਵਰਦੇਵ ਸਿੰਘ ਮਾਨ, ਦਲਜੀਤ ਸਿੰਘ ਚੀਮਾ, ਗੋਬਿੰਦ ਸਿੰਘ ਲੌਂਗੋਵਾਲ, ਸ਼ਰਨਜੀਤ ਸਿੰਘ ਢਿੱਲੋਂ, ਬੌਬੀ ਬਾਦਲ, ਤੇਜਿੰਦਰ ਸਿੰਘ ਮਿੱਡੂਖੇੜਾ, ਡਿੰਪੀ ਢਿੱਲੋਂ ਅਤੇ ਸੰਨੀ ਢਿੱਲੋਂ ਸ਼ਾਮਲ ਸਨ। ਆਗੂਆਂ ਨੇ ਪਾਰਟੀ ਪ੍ਰਧਾਨ ਨਾਲ ਹਾਰ ਨਾਲ ਜੁੜੇ ਨੁਕਤਿਆਂ ’ਤੇ ਚਰਚਾ ਕੀਤੀ। ਲੰਬੀ ਹਲਕੇ ਦੇ ਕਈ ਪਿੰਡਾਂ ’ਚੋਂ ਅਕਾਲੀ ਵਰਕਰ ਵੀ ਪੁੱਜੇ। ਸ੍ਰੀ ਬਾਦਲ ਨੇ ਪਾਰਟੀ ਵਰਕਰਾਂ ਨੂੰ ਹੌਸਲਾ ਬਣਾ ਕੇ ਰੱਖਣ ਅਤੇ ਭਵਿੱਖ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ।

‘ਅਜਿਹੇ ਨਤੀਜਿਆਂ ਦੀ ਕੋਈ ਉਮੀਦ ਨਹੀਂ ਸੀ’

ਪ੍ਰਮੁੱਖ ਸੀਟਾਂ ’ਤੇ ਵੱਡੀ ਹਾਰ ਬਾਰੇ ਅਗਾਊਂ ਕਿਆਸਾਂ ਬਾਰੇ ਪੁੱਛਣ ’ਤੇ ਸੁਖਬੀਰ ਨੇ ਕਿਹਾ ਕਿ ਅਜਿਹੇ ਨਤੀਜਿਆਂ ਦੀ ਕੋਈ ਉਮੀਦ ਨਹੀਂ ਸੀ। ਲੀਡਰਸ਼ਿਪ ਤੇ ਵਰਕਰਾਂ ਵੱਲੋਂ ਸਿਰ-ਤੋੜ ਮਿਹਨਤ ਕੀਤੀ ਜਾ ਰਹੀ ਹੈ। ਅਜਿਹੇ ਹਾਲਾਤ ਜ਼ਿੰਦਗੀ ’ਚ ਕਈ ਵਾਰ ਬਦਕਿਸਮਤੀ ਨਾਲ ਆਉੁਂਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਭਵਿੱਖ ’ਚ ਅਕਾਲੀ ਦਲ ਉੱਭਰ ਕੇ ਆਵੇਗਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All