ਹਰਪ੍ਰੀਤ ਕੌਰ
ਹੁਸ਼ਿਆਰਪੁਰ, 8 ਸਤੰਬਰ
ਇਥੋਂ ਦੀ ਐਡੀਸ਼ਨਲ ਚੀਫ ਜੁਡੀਸ਼ਲ ਮੈਜਿਸਟਰੇਟ ਰੁਪਿੰਦਰ ਕੌਰ ਦੀ ਅਦਾਲਤ ਨੇ ਧੋਖਾਧੜੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਇਕ ਲੱਖ ਦੇ ਜਾਤੀ ਮੁਲਚਲਕੇ ’ਤੇ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਾਰਟੀ ਸੰਵਿਧਾਨ ਧੋਖਾਧੜੀ ਕੇਸ ਵਿਚ ਅੱਜ ਇਥੇ ਵਧੀਕ ਸੀਜੇਐੱਮ ਦੀ ਅਦਾਲਤ ਵਿੱਚ ਜ਼ਮਾਨਤ ਲਈ ਪੇਸ਼ ਹੋਏ ਅਤੇ ਜ਼ਮਾਨਤੀ ਬਾਂਡ ਭਰੇ। ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਸਤੰਬਰ ਦਾ ਦਿਨ ਤੈਅ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਵੀ ਕੇਸ ਵਿੱਚ ਹਾਜ਼ਰੀ ਭਰੀ। ਹੁਸ਼ਿਆਰਪੁਰ ਦੇ ਸਮਾਜ ਸੇਵੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ ’ਤੇ ਦੋਹਰਾ ਪਾਰਟੀ ਸੰਵਿਧਾਨ ਰੱਖਣ ਦਾ ਦੋਸ਼ ਲਗਾਉਂਦਿਆਂ ਹੇਰਾਫੇਰੀ ਦਾ ਕੇਸ ਦਾਇਰ ਕੀਤਾ ਹੈ।