ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਸੁਖਬੀਰ ਬਾਦਲ ਵੱਲੋਂ ਰਾਜੇਵਾਲ ਨਾਲ ਬੰਦ ਕਮਰਾ ਮੀਟਿੰਗ

ਖੇਤੀ ਨੂੰ ਲਾਹੇਵੰਦ ਬਣਾਉਣ ਤੇ ਪੰਜਾਬ ਨੂੰ ਬਚਾਉਣ ਬਾਰੇ ਚਰਚਾ ਹੋੲੀ: ਸੁਖਬੀਰ
ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਹੋਰ।
Advertisement

ਇੱਥੇ ਸ਼੍ੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨਾਲ ਮੁਲਾਕਾਤ ਕਰਨ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ। ਦੋਵਾਂ ਆਗੂਆਂ ਵਿਚਾਲੇ ਕਰੀਬ ਪੌਣਾ ਘੰਟਾ ਬੰਦ ਕਮਰਾ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਵੀ ਹਾਜ਼ਰ ਰਹੇ। ਮੀਟਿੰਗ ਉਪਰੰਤ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਇਸ ਮੁਲਾਕਾਤ ਨੂੰ ਗ਼ੈਰ-ਸਿਆਸੀ ਦੱਸਦਿਆ ਹੈ।

ਉਨ੍ਹਾਂ ਆਖਿਆ ਕਿ ਉਹ ਸਿਰਫ਼ ਸ੍ਰੀ ਰਾਜੇਵਾਲ ਦੀ ਸਿਹਤ ਦਾ ਹਾਲ ਜਾਣਨ ਲਈ ਉਨ੍ਹਾਂ ਦੀ ਰਿਹਾਇਸ਼ ’ਤੇ ਪੁੱਜੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਰਾਜੇਵਾਲ ਨਾਲ ਉਨ੍ਹਾਂ ਦੇ ਪਰਿਵਾਰਕ ਸਬੰਧ ਹਨ ਅਤੇ ਉਹ ਉਨ੍ਹਾਂ ਦੇ ਪਿਤਾ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਨੇੜਲੇ ਸਾਥੀਆਂ ਵਿੱਚੋਂ ਇੱਕ ਹਨ। ਉਨ੍ਹਾਂ ਨੂੰ ਜਦੋਂ ਵੀ ਖੇਤੀਬਾੜੀ ਜਾਂ ਪੰਜਾਬ ਬਾਰੇ ਸਲਾਹ ਦੀ ਲੋੜ ਹੁੰਦੀ ਸੀ, ਪ੍ਰਕਾਸ਼ ਸਿੰਘ ਬਾਦਲ ਉਨ੍ਹਾਂ ਨਾਲ ਗੱਲ ਕਰਦੇ ਸਨ। ਸੁਖਬੀਰ ਨੇ ਕਿਹਾ ਉਨ੍ਹਾਂ ਨੇ ਕਿਸਾਨ ਆਗੂ ਨਾਲ ਚਰਚਾ ਕੀਤੀ ਕਿ ਖੇਤੀ ਨੂੰ ਲਾਭਦਾਇਕ ਧੰਦਾ ਕਿਵੇਂ ਬਣਾਇਆ ਜਾਵੇ। ਇਸ ਦੌਰਾਨ ਪੰਜਾਬ ਨੂੰ ‘ਬਚਾਉਣ’ ’ਤੇ ਵੀ ਚਰਚਾ ਹੋਈ। ਸੁਖਬੀਰ ਨੇ ਕਿਹਾ ਕਿ ਰਾਜੇਵਾਲ ਖੇਤੀਬਾੜੀ ਗਿਆਨ ਦਾ ਖਜ਼ਾਨਾ ਹਨ ਤੇ ਉਹ ਉਨ੍ਹਾਂ ਤੋਂ ਸਿੱਖਣ ਲਈ ਆਏ ਸਨ। ਇਸ ਦੌਰਾਨ ਕੋਈ ਸਿਆਸੀ ਚਰਚਾ ਨਹੀਂ ਹੋਈ।

Advertisement

ਕਿਸਾਨ ਆਗੂ ਬਲਬੀਰ ਰਾਜੇਵਾਲ ਨੇ ਕਿਹਾ ਕਿ ਇਹ ਨਿੱਜੀ ਮੁਲਾਕਾਤ ਸੀ। ਹਾਲਾਂਕਿ, ਜਦੋਂ ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀ ਦੀ ਲੋੜ ਅਤੇ ਅਕਾਲੀ ਦਲ ਦੀ ਵੰਡ ਅਤੇ ਇੱਕ ਵੱਖਰਾ ਅਕਾਲੀ ਦਲ ਬਣਨ ਉੱਤੇ ਉਨ੍ਹਾਂ ਨੇ ਸੁਝਾਅ ਦਿੱਤਾ ਕਿ ਦੋਵੇਂ ਪਾਰਟੀਆਂ ਨੂੰ ਕਿਸੇ ਤਰੀਕੇ ਨਾਲ ਇਕਜੁੱਟ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਕੋਈ ਰਾਜਨੀਤਕ ਚਰਚਾ ਨਹੀਂ ਹੋਈ।

Advertisement
Show comments