ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸੁਖਬੀਰ ਬਾਦਲ ਵੱਲੋਂ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ ਨਾਲ ਮੁਲਾਕਾਤ

ਸ਼ਿਮਲਾ, 8 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੇ ਸ਼ਿਮਲਾ ਸਥਿਤ ਦਫ਼ਤਰ ਵਿਚ ਮੁਲਾਕਾਤ ਕੀਤੀ। ਇਸ ਸਬੰਧੀ ‘ਐਕਸ’ ’ਤੇ ਸਾਂਝੀ ਕੀਤੀ ਇਕ ਪੋਸਟ ਵਿਚ ਸੁਖਬੀਰ...
ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਅਕਾਲੀ ਆਗੂ ਸੁਖਬੀਰ ਬਾਦਲ। ਫੋਟੋ ਏਐੱਨਆਈ
Advertisement

ਸ਼ਿਮਲਾ, 8 ਅਗਸਤ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀਰਵਾਰ ਨੂੰ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਉਨ੍ਹਾਂ ਦੇ ਸ਼ਿਮਲਾ ਸਥਿਤ ਦਫ਼ਤਰ ਵਿਚ ਮੁਲਾਕਾਤ ਕੀਤੀ। ਇਸ ਸਬੰਧੀ ‘ਐਕਸ’ ’ਤੇ ਸਾਂਝੀ ਕੀਤੀ ਇਕ ਪੋਸਟ ਵਿਚ ਸੁਖਬੀਰ ਬਾਦਲ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਪੰਜਾਬੀ ਸੈਲਾਨੀਆਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਅਤੇ ਹੋਰ ਅਹਿਮ ਮੁੱਦਿਆਂ ਨੂੰ ਲੈ ਕੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਗੱਲਬਾਤ ਕੀਤੀ ਹੈ। ਇਸ ਮੌਕੇ ਸੁਖਬੀਰ ਬਾਦਲ ਨੇ ਮੁੱਦਿਆਂ ਦੇ ਹੱਲ ਨੂੰ ਯਕੀਨੀ ਬਣਾਉਣ ਦਾ ਭਰੋਸਾ ਦੇਣ ਸਬੰਧੀ ਉਨ੍ਹਾਂ ਦਾ ਧੰਨਵਾਦ ਕੀਤਾ। ਮੁਲਾਕਤ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਸੁਖਬੀਰ ਬਾਦਲ ਨੂੰ ਹਿਮਾਚਲੀ ਟੋਪੀ ਵੀ ਭੇਟ ਕੀਤੀ ਗਈ। -ਏਐੱਨਆਈ

Advertisement

Advertisement
Tags :
HimachalpunjabSukhbir Singh BadalSukhwinder Singh Sukhu