ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਜੀਠੀਆ ਨੂੰ ਮਿਲਣ ਨਾਭਾ ਜੇਲ੍ਹ ਪਹੁੰਚੇ ਸੁਖਬੀਰ ਬਾਦਲ

ਡੇਰਾ ਬਿਆਸ ਮੁਖੀ ਦੀ ਫੇਰੀ ਤੋਂ ਤੀਜੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ। ਜ਼ਿਕਰਯੋਗ...
ਨਾਭਾ ਜੇਲ੍ਹ ਦੇ ਬਾਹਰ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ।
Advertisement
ਡੇਰਾ ਬਿਆਸ ਮੁਖੀ ਦੀ ਫੇਰੀ ਤੋਂ ਤੀਜੇ ਦਿਨ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨਾਭਾ ਜੇਲ੍ਹ ’ਚ ਬੰਦ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਹਰਸਿਮਰਤ ਬਾਦਲ ਅਤੇ ਗਨੀਵ ਕੌਰ ਮਜੀਠੀਆ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨਾਭਾ ਜੇਲ ’ਚ 6 ਜੁਲਾਈ ਤੋਂ ਬੰਦ ਹਨ ਤੇ ਸੁਖਬੀਰ ਬਾਦਲ ਅੱਜ ਪਹਿਲੀ ਵਾਰੀ ਮਜੀਠੀਆ ਨੂੰ ਮਿਲਣ ਜੇਲ੍ਹ ਪਹੁੰਚੇ। 15 ਜੁਲਾਈ ਨੂੰ ਸੁਖਬੀਰ ਬਾਦਲ ਨਾਭਾ ਆ ਕੇ ਵੀ ਮਜੀਠੀਆ ਨੂੰ ਮਿਲਣ ਨਾ ਗਏ। ਗ੍ਰਿਫ਼ਤਾਰ ਹੋਣ ਤੋਂ ਕੁਝ ਹੀ ਦਿਨ ਪਹਿਲਾਂ ਬਿਕਰਮ ਮਜੀਠੀਆ ਵੱਲੋਂ ਪੰਥਕ ਜਥੇਦਾਰਾਂ ਨੂੰ ਹਟਾਉਣ ਦੀ ਆਲੋਚਨਾ ਕੀਤੀ ਗਈ ਸੀ। ਅਜੇ ਤੱਕ ਸੁਖਬੀਰ ਬਾਦਲ ਵੱਲੋਂ ਮਜੀਠੀਆ ਤੋਂ ਦੂਰੀ ਬਣਾ ਕੇ ਰੱਖਣ ਦੇ ਚੱਲ ਰਹੇ ਅੰਦਾਜ਼ਿਆਂ ਨੂੰ ਅੱਜ ਠੱਲ ਤਾਂ ਪਵੇਗੀ ਪਰ ਡੇਰਾ ਮੁਖੀ ਵੱਲੋਂ ਮਿਲਣੀ ਤੋਂ ਇੱਕ ਦਮ ਬਾਅਦ ਜੇਲ੍ਹ ਪਹੁੰਚਣ ਕਾਰਨ ਨਵੀਆਂ ਚਰਚਾਵਾਂ ਛਿੜ ਗਈਆਂ ਹਨ।

Advertisement

 

 

Advertisement
Tags :
latest punjabi newsPunjabi NewsPunjabi TribunePunjabi tribune latestPunjabi Tribune Newspunjabi tribune updateਪੰਜਾਬੀ ਖ਼ਬਰਾਂਪੰਜਾਬੀ ਟ੍ਰਿਬਿਊਨ
Show comments