ਸੁਖਬੀਰ ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰਨ: ਧਾਲੀਵਾਲ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐੱਸ ਐੱਸ ਪੀ ਪਟਿਆਲਾ ਨੂੰ ਜਨਤਕ ਤੌਰ ’ਤੇ ਧਮਕੀ ਦੇਣ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਅਜਨਾਲਾ ਦੇ ਵਿਧਾਇਕ ਕੁਲਦੀਪ ਧਾਲੀਵਾਲ ਨੇ...
Advertisement
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐੱਸ ਐੱਸ ਪੀ ਪਟਿਆਲਾ ਨੂੰ ਜਨਤਕ ਤੌਰ ’ਤੇ ਧਮਕੀ ਦੇਣ ਦੀ ਨਿਖੇਧੀ ਕੀਤੀ ਹੈ। ਪੰਜਾਬ ਦੇ ਸਾਬਕਾ ਮੰਤਰੀ ਅਤੇ ਅਜਨਾਲਾ ਦੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਧਮਕੀ ਦੇ ਕੇ ਸੁਖਬੀਰ ਬਾਦਲ ਆਪਣੀ ਨਿਰਾਸ਼ਾ ਜ਼ਾਹਿਰ ਕਰ ਰਹੇ ਹਨ। ਧਾਲੀਵਾਲ ਨੇ ਕਿਹਾ ਕਿ ਸੁਖਬੀਰ ਦੇ ਕਾਰਜਕਾਲ ਦੌਰਾਨ ਜਿੰਨੇ ਝੂਠੇ ਪਰਚੇ ਦਰਜ ਕੀਤੇ ਗਏ ਸਨ, ਇਤਿਹਾਸ ਵਿੱਚ ਕਿਸੇ ਵੀ ਸਰਕਾਰ ਵੇਲੇ ਇੰਨੇ ਪਰਚੇ ਦਰਜ ਨਹੀਂ ਹੋਏ। ਸ੍ਰੀ ਧਾਲੀਵਾਲ ਨੇ ਸੁਖਬੀਰ ਬਾਦਲ ਨੂੰ ਚਿਤਾਵਨੀ ਦਿੱਤੀ ਕਿ ਉਹ ਆਪਣੀਆਂ ਧਮਕੀਆਂ ਨਾਲ ਅਧਿਕਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਨਾ ਕਰਨ ਅਤੇ ਲੋਕਤੰਤਰੀ ਫਤਵੇ ਦਾ ਸਤਿਕਾਰ ਕਰਨ।
Advertisement
Advertisement