ਖੇਤਰੀ ਪ੍ਰਤੀਨਿਧ
ਸਨੌਰ, 11 ਮਾਰਚ
ਿਵਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਨਮੋਸ਼ੀ ਭਰੀ ਹਾਰ ਲਈ ਪਾਰਟੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਹਰਿੰਦਰਪਾਲ ਸਿੰਘ ਟੌਹੜਾ ਨੇ ਸੁਖਬੀਰ ਬਾਦਲ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਪਾਰਟੀ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਹਰਿੰਦਰਪਾਲ ਟੌਹੜਾ, ਮਰਹੂਮ ਟੌਹੜਾ ਦੇ ਦੋਹਤੇ ਤੇ ਸਾਬਕਾ ਅਕਾਲੀ ਮੰਤਰੀ ਹਰਮੇਲ ਸਿੰਘ ਟੌਹੜਾ ਦੇ ਪੁੱਤਰ ਹਨ। ਇੱਥੇ ਹਰਿੰਦਰਪਾਲ ਟੌਹੜਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਅਗਵਾਈ ਹੇਠ ਪਾਰਟੀ ਦੀ ਇਹ ਲਗਾਤਾਰ ਦੂਜੀ ਹਾਰ ਹੈ, ਜਿਸ ਤੋਂ ਸਮਝ ਲੈਣਾ ਚਾਹੀਦਾ ਹੈ ਕਿ ਪੰਜਾਬ ਨੇ ਬਾਦਲ ਪਰਿਵਾਰ ਦੀ ਅਗਵਾਈ ਕਬੂਲਣ ਤੋਂ ਇਨਕਾਰ ਕਰ ਦਿੱਤਾ ਹੈ, ਇਸ ਲਈ ਉਨ੍ਹਾਂ ਨੂੰ ਪ੍ਰਧਾਨ ਦੇ ਅਹੁਦੇ ’ਤੇ ਬਣੇ ਰਹਿਣ ਦਾ ਕੋਈ ਹੱਕ ਨਹੀਂ ਹੈ।