ਸਰਬਜੀਤ ਸਿੰਘ ਭੰਗੂ/ਜੋਗਿੰਦਰ ਸਿੰਘ ਮਾਨ
ਪਟਿਆਲਾ/ਮਾਨਸਾ, 5 ਜਨਵਰੀ
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਰੋਨਾ ਟੈਸਟ ਪਾਜ਼ੇਟਿਵ ਆਇਆ ਹੈ| ਉਨ੍ਹਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ| ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਨੇ ਦੱਸਿਆ ਕਿ ਬੀਤੇ ਦਿਨ ਸ੍ਰੀ ਢੀਂਡਸਾ ਜੀ ਦੇ ਸੰਪਰਕ ਵਿਚ ਆਉਣ ਵਾਲੇ ਸਮੂਹ ਆਗੂਆਂ ਅਤੇ ਵਰਕਰ ਸਹਬਿਾਨ ਨੂੰ ਬੇਨਤੀ ਹੈ ਕਿ ਉਹ ਆਪਣਾ ਕਰੋਨਾ ਟੈਸਟ ਜ਼ਰੂਰ ਕਰਵਾ ਲੈਣ। ਰਾਜ ਸਭਾ ਮੈਂਬਰ ਸ੍ਰੀ ਢੀਂਡਸਾ ਨੇ ਅੱਜ ਫ਼ਿਰੋਜ਼ਪੁਰ ਵਿਖੇ ਪਹੁੰਚ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਆਮਦ ਮੌਕੇ ਹੋਣ ਵਾਲੀ ਰੈਲੀ ’ਚ ਸ਼ਾਮਲ ਹੋਣ ਸੀ।