ਸੁਖਜਿੰਦਰ ਰੰਧਾਵਾ ਦੇ ਪੁੱਤਰ ਨੂੰ ਧਮਕੀਆਂ ਮਿਲਣ ਦਾ ਦਾਅਵਾ ਝੂਠਾ ਕਰਾਰ
ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਕੀਤਾ ਦਾਅਵਾ
Advertisement
ਆਮ ਆਦਮੀ ਪਾਰਟੀ ਨੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਦੇ ਪੁੱਤਰ ਨੂੰ ਧਮਕੀਆਂ ਮਿਲਣ ਦੇ ਦਾਅਵੇ ਨੂੰ ਝੂਠਾ ਅਤੇ ਮਨਘੜਤ ਕਰਾਰ
ਦਿੱਤਾ ਹੈ।
Advertisement
ਇਸ ਸਬੰਧੀ ‘ਆਪ’ ਵਿਧਾਇਕ ਗੁਰਦੀਪ ਰੰਧਾਵਾ ਨੇ ਦੋਸ਼ ਲਾਇਆ ਕਿ ਉਨ੍ਹਾਂ ਇਹ ਝੂਠ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਬੋਲਿਆ ਹੈ। ਉਨ੍ਹਾਂ ਦੇ ਪੁੱਤਰ ਨੂੰ ਕਿਸੇ ਵੀ ਤਰ੍ਹਾਂ ਦੀ ਧਮਕੀ ਨਹੀਂ ਮਿਲੀ ਹੈ।
ਅੰਮ੍ਰਿਤਸਰ ਵਿੱਚ ਪ੍ਰੈੱਸ ਕਾਨਫਰੰਸ ਮੌਕੇ ਸ੍ਰੀ ਰੰਧਾਵਾ ਨੇ ਕਿਹਾ ਕਿ ਰੰਧਾਵਾ ਦੇ ਪੁੱਤਰ ਦੀ ਇੱਕ ਪੋਸਟ ’ਤੇ ਗਲਤ ਟਿੱਪਣੀ ਕਰਨ ਵਾਲੇ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਸੀ।
ਉਸ ਦੀ ਗ੍ਰਿਫਤਾਰੀ ਮਗਰੋਂ ਪੁਲੀਸ ਨੇ ਜਾਂਚ ਕੀਤੀ, ਜਿਸ ਦੌਰਾਨ ਇਹ ਸਾਹਮਣੇ ਆਇਆ ਕਿ ਉਸ ਦੇ ਪਰਿਵਾਰ ਨੂੰ ਕੋਈ ਧਮਕੀ ਭਰਿਆ ਫੋਨ ਨਹੀਂ ਆਇਆ ਸੀ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੁਸ਼ਟੀ ਬਟਾਲਾ ਦੇ ਐੱਸਐੱਸਪੀ ਨੇ ਵੀ ਕੀਤੀ ਹੈ।
Advertisement
×