ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 16 ਜੂਨ
ਸੁਖਵਿੰਦਰ ਸਿੰਘ ਮੁਨਾਕ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਅਕਾਲੀ ਦਲ (ਸੰਯੁਕਤ) ਵਿੱਚ ਸ਼ਮੂਲੀਅਤ ਦਾ ਐਲਾਨ ਕੀਤਾ ਹੈ। ਦਲ ਦੇ ਬੁਲਾਰੇ ਨੇ ਇੱਕ ਬਿਆਨ ਰਾਹੀਂ ਦੱਸਿਆ ਕਿ ਹੁਸ਼ਿਆਰਪੁਰ ਦੇ ਐੱਸਸੀ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ, ਸਾਬਕਾ ਜ਼ਿਲ੍ਹਾ ਪਰਿਸ਼ਦ ਮੈਂਬਰ ਤੇ ਯੂਥ ਅਕਾਲੀ ਦਲ ਬਾਦਲ ਦੁਆਬੇ ਦੇ ਸਾਬਕਾ ਸਕੱਤਰ ਜਰਨਲ ਸੁਖਵਿੰਦਰ ਸਿੰਘ ਮੁਨਾਕ ਨੇ ਅਕਾਲੀ ਦਲ ਬਾਦਲ ਤੋਂ ਕਿਨਾਰਾ ਕਰ ਲਿਆ ਹੈ। ਸ੍ਰੀ ਮੁਨਾਕ ਨੇ ਦੋਸ਼ ਲਾਇਆ ਕਿ ਅਕਾਲੀ ਦਲ (ਬ) ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰਨ ਵਾਲੇ ਆਗੂਆਂ ਤੇ ਵਰਕਰਾਂ ਦੀ ਕੋਈ ਸੁਣਵਾਈ ਨਹੀਂ ਹੈ। ਸੁਖਵਿੰਦਰ ਸਿੰਘ ਮੁਨਾਕ ਨੂੰ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਸਮੀ ਤੌਰ ’ਤੇ ਪਾਰਟੀ ਵਿੱਚ ਸ਼ਾਮਲ ਕਰਦਿਆਂ ਭਰੋਸ ਦਿੱਤਾ ਕਿ ਸ੍ਰੀ ਮੁਨਾਕ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।