ਖੇਤਰੀ ਪ੍ਰਤੀਨਿਧ
ਪਟਿਆਲਾ, 31 ਮਈ
ਪੰਜਾਬ ਭਰ ਦੇ ਸਮੂਹ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ ਭਲਕੇ ਪਹਿਲੀ ਜੂਨ ਤੋਂ ਛੁੱਟੀਆਂ ਹੋ ਰਹੀਆਂ ਹਨ। ਇਸ ਤੋਂ ਪਹਿਲਾਂ ਸਰਕਾਰ ਨੇ ਗਰਮੀ ਕਾਰਨ 15 ਮਈ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਐਲਾਨ ਕੀਤਾ ਸੀ ਅਤੇ ਪਹਿਲੇ ਪੰਦਰਾਂ ਦਿਨ ਆਨਲਾਈਨ ਕਲਾਸਾਂ ਲੈਣ ਦੇ ਆਦੇਸ਼ ਵੀ ਜਾਰੀ ਕੀਤੇ ਗਏ ਸਨ, ਜਿਸ ਕਾਰਨ ਸਰਕਾਰ ਨੂੰ ਅਧਿਆਪਕ ਵਰਗ ਅਤੇ ਮਾਪਿਆਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ। ਉਪਰੰਤ ਸਰਕਾਰ ਨੇ 15 ਮਈ ਤੋਂ ਛੁੁੱਟੀਆਂ ਕਰਨ ਦਾ ਫ਼ੈਸਲਾ ਰੱਦ ਕਰਦਿਆਂ ਪਹਿਲੀ ਜੂਨ ਤੋਂ ਛੁੱਟੀਆਂ ਕਰਨ ਦਾ ਫ਼ੈਸਲਾ ਲਿਆ ਸੀ।